ਬਿਜਲੀ ਮੁਲਾਜ਼ਮਾਂ ਵੱਲੋਂ ਦਫ਼ਤਰ ਦੇ ਗੇਟ ’ਤੇ ਰੈਲੀ
09:04 PM Jun 23, 2023 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 8 ਜੂਨ
ਬਿਜਲੀ ਮੁਲਾਜ਼ਮ ਏਕਤਾ ਮੰਚ ਮੰਡਲ ਲਹਿਰਾਗਾਗਾ ਦੇ ਮੈਂਬਰਾਂ ਨੇ ਅੱਜ ਦਫ਼ਤਰ ਦੇ ਗੇਟ ‘ਤੇ ਰੋਸ ਰੈਲੀ ਕੀਤੀ। ਉਨ੍ਹਾਂ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਮੰਨਣ ਦੀ ਮੰਗ ਕੀਤੀ। ਬਿਜਲੀ ਮੁਲਾਜ਼ਮ ਏਕਤਾ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਲਹਿਰਾ, ਦਵਿੰਦਰ ਸਿੰਘ ਪਿਸ਼ੌਰ, ਰਾਮ ਚੰਦਰ ਸਿੰਘ ਖਾਈ, ਮਨਜੀਤ ਸਿੰਘ, ਕਰਮਜੀਤ ਸਿੰਘ ਨੰਗਲਾ, ਜਗਸੀਰ ਸਿੰਘ ਰਾਮਗੜ੍ਹ, ਗੁਰਛੈਬਰ ਸਿੰਘ, ਬਲਵਿੰਦਰ ਪਾਲ ਕੌਸ਼ਿਕ, ਜਸਵੀਰ ਸਿੰਘ, ਖੁਸ਼ਦੀਪ ਸਿੰਘ, ਹਰਜਿੰਦਰ ਸਿੰਘ ਅਤੇ ਅਮਨਦੀਪ ਗਰਗ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਹਾਇਕ ਲਾਈਨਮੈਨਾਂ ਖ਼ਿਲਾਫ਼ ਦਰਜ ਕੀਤੇ ਝੂਠੇ ਰੱਦ ਕੀਤੇ ਜਾਣ ਅਤੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਜੇ ਬਦਲੀ ਰੱਦ ਨਾ ਕੀਤੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Advertisement
Advertisement