For the best experience, open
https://m.punjabitribuneonline.com
on your mobile browser.
Advertisement

ਡੈਮੋਕਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਰੈਲੀ

07:07 AM Apr 17, 2024 IST
ਡੈਮੋਕਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਰੈਲੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 16 ਅਪਰੈਲ
ਪੰਜਾਬ ਸਰਕਾਰ ਵੱਲੋਂ 58 ਸਾਲ ਤੋਂ ਵੱਡੀ ਉਮਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਅਚਾਨਕ ਵਿਭਾਗ ਤੋਂ ਫ਼ਾਰਗ ਕਰਨ ਦੇ ਵਿਰੋਧ ਵਿੱਚ ਡੈਮੋਕ੍ਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੱਧਰੀ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ।
ਰੈਲੀ ਵਿੱਚ ਬੋਲਦਿਆਂ ਸੂਬਾ ਆਗੂ ਪਰਮਜੀਤ ਕੌਰ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਛੱਜਲਵੱਡੀ ਤੋਂ ਇਲਾਵਾ ਡੀਐੱਮਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਕੀਤੀ ਗਈ 17 ਸਾਲ ਦੀ ਲੰਬੀ ਸੇਵਾ ਨੂੰ ਅਣਗੌਲਿਆਂ ਕਰ ਕੇ ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਤਹਿ ਕਰ ਕੇ 31 ਮਾਰਚ ਤੋਂ ਬਾਅਦ ਖਾਲੀ ਹੱਥ ਘਰੀਂ ਤੋਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਅੰਦਰ ਹਜ਼ਾਰਾਂ ਆਸ਼ਾ ਵਰਕਰਾਂ ਨੂੰ ਧੱਕਾ ਵੱਜਾ ਹੈ।
ਜਥੇਬੰਦੀ ਦੀਆਂ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਪੱਤਰ ਨੂੰ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਮੰਗ ਕੀਤੀ ਕਿ ਵਰਕਰਾਂ ਦੀ ਸੇਵਾਮੁਕਤੀ ਉਮਰ 65 ਸਾਲ ਕੀਤੀ ਜਾਵੇ, ਸੇਵਾਮੁਕਤੀ ਮੌਕੇ ਹਰ ਵਰਕਰ ਨੂੰ ਪੰਜ ਲੱਖ ਦੀ ਗ੍ਰੈਚੂਟੀ ਦਿੱਤੀ ਜਾਵੇ ਅਤੇ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×