ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੈਮੋਕ੍ਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਰੈਲੀ

10:43 AM Apr 21, 2024 IST
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੂੰ ਮੰਗ ਪੱਤਰ ਸੌਂਪਦੀਆਂ ਹੋਈਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ।

ਲਾਜਵੰਤ ਸਿੰਘ
ਨਵਾਂਸ਼ਹਿਰ, 20 ਅਪਰੈਲ
ਪੰਜਾਬ ਸਰਕਾਰ ਵੱਲੋਂ 58 ਸਾਲ ਤੋਂ ਵੱਡੀ ਉਮਰ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਅਚਾਨਕ ਵਿਭਾਗ ਤੋਂ ਫ਼ਾਰਗ ਕਰਨ ਦੇ ਵਿਰੋਧ ਵਿੱਚ ਡੈਮੋਕ੍ਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਗਈ। ਮਗਰੋਂ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।
ਇਸ ਮੌਕੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ੰਕੁਤਲਾ ਦੇਵੀ, ਬਲਵਿੰਦਰ ਕੌਰ ਬਾਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਕੀਤੀ ਗਈ 17 ਸਾਲ ਦੀ ਲੰਬੀ ਸੇਵਾ ਨੂੰ ਅਣਗੌਲਿਆਂ ਕਰਕੇ ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਤੈਅ ਕਰਕੇ 31 ਮਾਰਚ ਤੋਂ ਬਾਅਦ ਖਾਲੀ ਹੱਥ ਘਰੀਂ ਤੋਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ ਹੈ। ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਵੜੈਚ, ਡੀਟੀਐਫ ਦੇ ਸੂਬਾ ਸਕੱਤਰ ਮੁਕੇਸ਼ ਕੁਮਾਰ ਗੁਜਰਾਤੀ, ਇਸਤਰੀ ਜਾਗ੍ਰਤੀ ਮੰਚ ਦੇ ਸੂਬਾ ਪ੍ਰਧਾਨ ਬੀਬੀ ਗੁਰਬਖਸ਼ ਕੌਰ ਸੰਘਾ, ਬਲਵੀਰ ਕੁਮਾਰ ਸਾਬਕਾ ਜ਼ਿਲ੍ਹਾ ਪ੍ਰਧਾਨ ਡੀਟੀਐਫ, ਸ਼ੰਕਰ ਦਾਸ ਬੰਗਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਪੱਤਰ ਨੂੰ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।
ਤਰਨ ਤਾਰਨ (ਗੁਰਖਸ਼ਪੁਰੀ): ਇਥੇ ਅੱਜ ਸਿਵਲ ਸਰਜਨ ਦੇ ਦਫਤਰ ਸਾਹਮਣੇ ਡੈਮੋਕ੍ਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਰੈਲੀ ਕੀਤੀ ਗਈ ਅਤੇ ਡਾ. ਕਮਲਪਾਲ ਡਿਪਟੀ ਡਾਇਰੈਕਟਰ- ਕਮ-ਸਿਵਲ ਸਰਜਨ ਤਰਨ ਤਾਰਨ ਅਤੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫਤਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਪਰਮਜੀਤ ਕੌਰ ਮਾਨ, ਜ਼ਿਲ੍ਹਾ ਪ੍ਰਧਾਨ ਰਜਿੰਦਰ ਕੌਰ ਪਹੁੁਵਿੰਡ ਹਾਜ਼ਰ ਸਨ।

Advertisement

Advertisement
Advertisement