For the best experience, open
https://m.punjabitribuneonline.com
on your mobile browser.
Advertisement

ਰਾਏਕੇ ਕਲਾਂ ’ਚ ਲਾਠੀਚਾਰਜ ਖ਼ਿਲਾਫ਼ ਕਿਸਾਨਾਂ ਵੱਲੋਂ ਰੈਲੀ

08:31 PM Nov 12, 2024 IST
ਰਾਏਕੇ ਕਲਾਂ ’ਚ ਲਾਠੀਚਾਰਜ ਖ਼ਿਲਾਫ਼ ਕਿਸਾਨਾਂ ਵੱਲੋਂ ਰੈਲੀ
ਰਾਏਕੇ ਕਲਾਂ ਵਿਚ ਇਕੱਠ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।
Advertisement

ਮਨੋਜ ਸ਼ਰਮਾ

Advertisement

ਬਠਿੰਡਾ, 12 ਨਵੰਬਰ

Advertisement

ਪੁਲੀਸ ਵੱਲੋਂ ਕਿਸਾਨਾਂ ’ਤੇ ਬੀਤੀ ਰਾਤ ਲਾਠੀਚਾਰਜ ਕਰਨ ਤੋਂ ਬਾਅਦ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਾਏਕੇ ਕਲਾਂ ਦੀ ਦਾਣਾ ਮੰਡੀ ਵਿੱਚ ਰੈਲੀ ਕੀਤੀ ਗਈ। ਕਿਸਾਨਾਂ ਨੇ ਐਲਾਨ ਕੀਤਾ ਕਿ ਜੇ ਦਾਣਾ ਮੰਡੀ ਵਿੱਚ ਪਏ ਝੋਨੇ ਦੀ ਬੋਲੀ ਨਾ ਲਾਈ ਗਈ ਤਾਂ ਤਿੱਖਾ ਐਕਸ਼ਨ ਕੀਤਾ ਜਾਵੇਗਾ, ਜਿਸ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਖਰੀਦ ਇੰਸਪੈਕਟਰਾਂ ਨੂੰ ਦਾਣਾ ਮੰਡੀ ਵਿੱਚ ਲਿਆਂਦਾ ਗਿਆ ਅਤੇ ਦਾਣਾ ਮੰਡੀ ਵਿੱਚ ਪਿਆ 20 ਫੀਸਦੀ ਤੱਕ ਨਮੀ ਵਾਲੇ ਸਾਰੇ 14000 ਗੱਟੇ ਝੋਨੇ ਦੀ ਖਰੀਦ ਕੀਤੀ ਅਤੇ ਲਾਠੀਚਾਰਜ ਦੌਰਾਨ ਪੁਲੀਸ ਵੱਲੋਂ ਕਿਸਾਨਾਂ ਦਾ ਖੋਹਿਆ ਹੋਇਆ ਸਾਮਾਨ ਵਾਪਸ ਦੇਣ ਤੋਂ ਬਾਅਦ ਕਿਸਾਨਾਂ ਨੇ ਰਾਏਕੇ ਕਲਾਂ ਦੀ ਮੰਡੀ ਵਿੱਚ ਸੰਘਰਸ਼ ਸਮਾਪਤ ਕਰ ਦਿੱਤਾ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਫਸਲਾਂ ਦੀ ਖਰੀਦ ਤੋਂ ਭੱਜਣ ਦੀ ਨੀਤੀ ਤਹਿਤ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੋਂ ਵੱਧ ਕਹਿ ਕੇ ਖਰੀਦਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਝੰਡਾ ਸਿੰਘ ਜੇਠੂਕੇ ਤੇ ਸ਼ਿੰਗਾਰਾ ਸਿੰਘ ਮਾਨ ਨੇ ਐਲਾਨ ਕੀਤਾ ਕਿ 13 ਨਵੰਬਰ ਸ਼ਾਮ ਤੋਂ ਟੌਲ ਫਰੀ ਮੋਰਚੇ ਖਤਮ ਕਰਕੇ 14 ਤੋਂ ਝੋਨੇ ਦੀ ਖਰੀਦ ’ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਧਰਨੇ ਅਤੇ ਗਿੱਦੜਬਾਹਾ ਤੇ ਬਰਨਾਲਾ ਦੇ ਚੋਣ ਹਲਕਿਆਂ ਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਸਿਆਸੀ ਪਾਰਟੀਆਂ ਵਿਰੁੱਧ ਜ਼ੋਰਦਾਰ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਚਾਰ ਕਿਸਾਨ ਆਗੂਆਂ ਸਣੇ 40 ਅਣਪਛਾਤਿਆਂ ਖਿਲਾਫ਼ ਕੇਸ ਦਰਜ
ਰਾਏਕੇ ਕਲਾਂ ਦੇ ਜਿਣਸ ਕੇਂਦਰ ਵਿੱਚ ਖ਼ਰੀਦ ਇੰਸਪੈਕਟਰਾਂ ਅਤੇ ਨਾਇਬ ਤਹਿਸੀਲਦਾਰ ਦੇ ਘਿਰਾਓ ਦੇ ਮਾਮਲੇ ਵਿੱਚ ਨੰਦਗੜ੍ਹ ਦੀ ਪੁਲੀਸ ਨੇ ਬੀਕੇਯੂ ਉਗਰਾਹਾਂ ਦੇ ਚਾਰ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਪਨਗਰੇਨ ਖ਼ਰੀਦ ਏਜੰਸੀ ਦੇ ਇੰਸਪੈਕਟਰ ਰਾਜਬੀਰ ਸਿੰਘ ਵੱਲੋਂ ਥਾਣਾ ਨੰਦਗੜ੍ਹ ਵਿਚ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਥਾਣਾ ਨੰਦਗੜ੍ਹ ਦੇ ਮੁੱਖ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਿਸਾਨ ਆਗੂ ਜਗਸੀਰ ਸਿੰਘ ਝੁੰਬਾ, ਰਾਮ ਸਿੰਘ, ਗੋਰਾ ਸਿੰਘ ਕੋਟਗੁਰੂ, ਅਜੈਪਾਲ ਸਿੰਘ ਤੇ 40 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement
Author Image

Advertisement