ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਜਥੇਬੰਦੀਆਂ ਵੱਲੋਂ ਰੈਲੀ

07:12 AM Sep 07, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਸਤੰਬਰ
ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮੰਗਾਂ ਮਨਵਾਉਣ ਲਈ ਇਥੇ ਪੀਆਰਟੀਸੀ ਡਿੱਪੂ ਅੱਗੇ ਰੋਸ ਰੈਲੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੈਲੀ ਦੌਰਾਨ ਬੁਲਾਰਿਆਂ ਵੱਲੋਂ 13 ਸਤੰਬਰ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਰੋਸ ਰੈਲੀ ’ਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਜਥੇਬੰਦੀਆਂ ’ਚ ਪੀਆਰਟੀਸੀ ਕਰਮਚਾਰੀ ਦਲ, ਕੰਟਰੈਕਟ ਪੀਆਰਟੀਸੀ ਵਰਕਰਜ਼ ਯੂਨੀਅਨ (ਆਜ਼ਾਦ) , ਏਟਕ, ਇੰਟਕ, ਐੱਸਸੀਬੀਸੀ ਅਤੇ ਰਿਟਾਇਰ ਭਾਈਚਾਰਾ ਯੂਨੀਅਨ (ਏਟਕ) ਦੇ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਰੈਲੀ ਨੂੰ ਕਰਮਚਾਰੀ ਦਲ ਦੇ ਸੂਬਾ ਸਕੱਤਰ ਜਨਰਲ ਗੁਰਜੰਟ ਸਿੰਘ ਦੁੱਗਾਂ, ਡਿੱਪੂ ਪ੍ਰਧਾਨ ਕਸ਼ਮੀਰਾ ਸਿੰਘ, ਚੇਅਰਮੈਨ ਗੋਬਿੰਦਰ ਸਿੰਘ, ਕੰਟਰੈਕਟ ਪੀਆਰਟੀਸੀ ਵਰਕਰਜ਼ ਯੂਨੀਅਨ (ਆਜ਼ਾਦ) ਦੇ ਡਿੱਪੂ ਪ੍ਰਧਾਨ ਗੁਰਪਾਲ ਸਿੰਘ ਦਾਰਾ, ਜਨਰਲ ਸਕੱਤਰ ਹਰਵਿੰਦਰ ਸਿੰਘ, ਮੀਤ ਪ੍ਰਧਾਨ ਦਵਿੰਦਰ ਸਿੰਘ ਈਲਵਾਲ, ਇੰਟਕ ਦੇ ਕਰਮਜੀਤ ਸਿੰਘ, ਏਟਕ ਦੇ ਗੁਰਵਿੰਦਰ ਸਿੰਘ, ਐੱਸਸੀਬੀਸੀ ਯੂਨੀਅਨ ਦੇ ਪਰਗਟ ਸਿੰਘ, ਭਾਈਚਾਰਾ ਯੂਨੀਅਨ ਦੇ ਮੁਹੰਮਦ ਖਲੀਲ, ਸੁਖਦੇਵ ਸ਼ਰਮਾ, ਪੰਜਾਬ ਰੋਡਵੇਜ਼ ਦੇ ਗੁਲਜ਼ਾਰ ਖਾਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਅਤੇ ਮੈਨੇਜਮੈਂਟ ’ਤੇ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ਦਾ ਦੋਸ਼ ਲਾਉਂਦਿਆਂ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਰਵੱਈਏ ਕਾਰਨ ਮੁਲਾਜ਼ਮਾਂ/ਵਰਕਰਾਂ ਵਿਚ ਭਾਰੀ ਰੋਸ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਆਊਟ ਸੋਰਸਿਜ਼ ਪਾਲਿਸੀ ਬੰਦ ਕੀਤੀ ਜਾਵੇ।

Advertisement

Advertisement