ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਰੈਲੀ
ਰਮੇਸ਼ ਭਾਰਦਵਾਜ
ਲਹਿਰਾਗਾਗਾ, 24 ਅਗਸਤ
ਇੱਥੇ ਅੱਜ ਜੀਪੀਐੱਸ ਕੰਪਲੈਕਸ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਬਲਾਕ ਲਹਿਰਾਗਾਗਾ ਵੱਲੋਂ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਦੇ ਹੱਕ ਵਿੱਚ ਰੈਲੀ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਸੁਖਦੇਵ ਚੰਗਾਲੀਵਾਲਾ ਨੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਰਵੱਈਆ ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਤੇ ਵਾਜਬ ਮੰਗਾਂ ਪਰਤੀ ਲਗਾਤਾਰ ਟਾਲਮਟੋਲ ਦਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਬਕਾਇਆ ਡੀਏ, ਪੇਅ ਕਮਿਸ਼ਨ ਦੇ ਬਣਾਏ ’ਤੇ ਕੱਚੇ, ਐਡਹਾਕ ਤੇ ਆਊਟਸੋਰਸਿੰਗ ਕਾਮਿਆਂ ਨੂੰ ਪੱਕਾ ਕਰਨ ਤੇ ਮਾਣਮੱਤਾ ਵਧਾਉਣ ਵਰਗੀਆਂ ਮੰਗਾਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮ ਜਥੇਬੰਦੀਆਂ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਨੂੰ ਵੀ ਵਾਰ ਵਾਰ ਮੀਟਿੰਗਾਂ ਦੇ ਕੇ ਮੁੱਕਰ ਜਾਂਦਾ ਹੈ। ਬੁਲਾਰਿਆਂ ਨੇ ਭਗਵੰਤ ਮਾਨ ਨੂੰ ਸਾਰੇ ਮੁੱਖ ਮੰਤਰੀਆਂ ਤੋਂ ਵੱਧ ਝੂਠਾ ਤੇ ਲਾਰੇਬਾਜ਼ ਕਰਾਰ ਦਿੱਤਾ।
ਰੈਲੀ ਨੂੰ ਮਾਲਵਿੰਦਰ ਸਿੰਘ ਸੰਧੂ, ਛੱਜੂ ਰਾਮ ਸ਼ਰਮਾ, ਬਲਦੇਵ ਬਡਰੁੱਖਾਂ ਅਤੇ ਅਮਰੀਕ ਗੁਰਨੇ ਨੇ ਸੰਬੋਧਨ ਕਰਦਿਆਂ ਮੁਲਾਜ਼ਮਾਂ ਨੂੰ ਇੱਕਜੁਟ ਹੋ ਕੇ ਸਾਂਝਾ ਸੰਘਰਸ਼ ਵਿੱਢਣ ਦੀ ਅਪੀਲ ਕੀਤੀ।