ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੈਲੀ

09:48 AM Aug 18, 2024 IST

ਪੱਤਰ ਪ੍ਰੇਰਕ
ਪਾਇਲ, 17 ਅਗਸਤ
ਇੱਥੇ ਆਕਸਫੋਰਡ ਸੀਨੀਅਰ ਸਕੂਲ ਵਿੱਚ 78ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਨਿਰਮਲ ਸਿੰਘ ਧਾਲੀਵਾਲ, ਕਾਰਜਕਾਰੀ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ, ਸਕੂਲ ਦੇ ਮੁੱਖ ਅਧਿਆਪਕ ਵਿਜੇ ਕਪੂਰ ਅਤੇ ਅੰਸ਼ੂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਭਗਤ ਕਬੀਰ ਦੇ ਦੋਹਿਆਂ ਨਾਲ ਕੀਤੀ ਗਈ। ਇਸ ਤੋਂ ਬਾਅਦ ਕਿੰਡਰਗਾਰਟਨ ਦੇ ਨੰਨੇ-ਮੁੰਨੇ ਬੱਚਿਆਂ ਵੱਲੋਂ ਤਿਰੰਗੇ ਨਾਲ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਾਏ ਗਏ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੂਰਬੀਰਾਂ ਤੇ ਯੋਧਿਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਅਦ ਪ੍ਰਾਪਤ ਆਜ਼ਾਦੀ ਪ੍ਰਤੀ ਸ਼ਰਧਾ ਪ੍ਰਗਟਾਉਂਦੇ ਸਮੂਹ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀ ਗਈਆਂ। ਸਕੂਲੀ ਬੱਚਿਆਂ ਵੱਲੋਂ ਧਰਤੀ ਮਾਂ ਦੇ ਦਰਦ ਨੂੰ ਦਰਸਾਉਂਦਾ ਖੂਬਸੂਰਤ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਅਧਿਆਪਕ ਵਿਜੈ ਕਪੂਰ ਨੇ ਆਪਣੇ ਫਰਜ਼ਾਂ ਨੂੰ ਪਛਾਣਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਲਈ ਦੇਸ਼ ਵਿੱਚ ਚੱਲ ਰਹੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਪ੍ਰਣ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਅੰਤ ਰਾਸ਼ਟਰੀ ਗੀਤ ਨਾਲ ਕੀਤਾ ਗਿਆ।

Advertisement

Advertisement