ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਮੁਲਾਜ਼ਮਾਂ ਵੱਲੋਂ ਰੈਲੀ

06:30 AM Sep 26, 2024 IST
ਸੁਨਾਮ ਵਿੱਚ ਸਰਕਾਰੀ ਆਈਟੀਆਈ ਦੇ ਮੁਲਾਜ਼ਮ ਰੋਸ ਪ੍ਰਦਰਸ਼ਨ ਕਰਦੇ ਹੋਏ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ
ਸਰਕਾਰੀ ਆਈਟੀਆਈ ਸੁਨਾਮ ਦੇ ਮੁਲਾਜ਼ਮਾਂ ਨੇ ਅੱਜ ਆਪਣੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਈਟੀਆਈ ਐਂਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਜਰਨੈਲ ਸਿੰਘ ਪੱਟੀ ਦੇ ਸੱਦੇ ’ਤੇ ਇਕੱਠੇ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਅਣਗੌਲਿਆ ਕਰਨ ਦਾ ਦੋਸ਼ ਲਾਇਆ। ਹਾਜ਼ਰੀਨ ਮੁਲਾਜ਼ਮਾਂ ਦਾ ਦੋਸ਼ ਸੀ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਉਹ ਸੰਘਰਸ਼ਾਂ ਦੇ ਰਾਹ ਪੈਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸੈਂਕੜੇ ਕਰਮਚਾਰੀਆਂ ਵਲੋਂ ਬਦਲੀਆਂ ਲਈ ਬਿਨੈ-ਪੱਤਰ ਦੇਣ ਦੇ ਬਾਵਜੂਦ ਵੀ ਜਾਇਜ਼ ਅਤੇ ਖਾਲੀ ਸਟੇਸ਼ਨਾਂ ’ਤੇ ਵੀ ਬਦਲੀਆਂ ਨਹੀਂ ਕੀਤੀਆਂ ਜਾ ਰਹੀਆਂ, ਇੰਸਟਰਕਟਰਾਂ ਤੋਂ ਟੀਓ ਦੀ ਪ੍ਰਮੋਸ਼ਨ ਕਰਨਾ, 2010 ਵਿੱਚ ਭਰਤੀ ਇੰਸਟਰਕਟਰਾਂ ਦੀ ਸੀਨੀਅਰਤਾ ਸੂਚੀ ਜਾਰੀ ਕਰਨਾ, ਕੱਚੇ ਇੰਸਟਰਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਮੰਗਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈਕੇ ਕਈ ਵਾਰ ਵਿਭਾਗੀ ਉੱਚ ਅਧਿਕਾਰੀਆਂ, ਪ੍ਰਮੁੱਖ ਸਕੱਤਰ ਅਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇ ਕੇ ਜਾਣੂ ਕਰਵਾਇਆ ਜਾ ਚੁੱਕਾ ਹੈ ਪਰ ਉਨ੍ਹਾਂ ਵਲੋਂ ਕੋਈ ਕਾਰਵਾਈ ਅਮਲ ਚ ਨਹੀਂ ਲਿਆਂਦੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਪੁਖਤਾ ਹੱਲ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਭਵਿੱਖ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿੱਚ ਕਮਲਜੀਤ ਸਿੰਘ, ਮੰਗਤ ਧੀਮਾਨ, ਕਮਲਜੀਤ ਪਾਲ ਸਿੰਘ ਟ੍ਰੇਨਿੰਗ ਅਫਸਰ, ਜਗਸੀਰ ਭੰਗੂ, ਸਤਨਾਮ ਸਿੰਘ, ਹਰਵਿੰਦਰ ਸਤੌਜ, ਹਰਮਨ ਸਿੰਘ, ਅਮਰਜੀਤ ਮਣਕੂ ਤੇ ਪਵਿੱਤਰ ਸਿੰਘ ਆਦਿ ਹਾਜ਼ਰ ਸਨ।

Advertisement

Advertisement