ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘਰੇਲੂ ਮਜ਼ਦੂਰ ਏਕਤਾ ਯੂਨੀਅਨ ਵੱਲੋਂ ਕਰਜ਼ਾ ਮੁਕਤੀ ਲਈ ਰੈਲੀ

07:37 AM Apr 27, 2024 IST

ਪੱਤਰ ਪ੍ਰੇਰਕ
ਫਰੀਦਕੋਟ, 26 ਅਪਰੈਲ
ਘਰੇਲੂ ਮਜ਼ਦੂਰ ਏਕਤਾ ਯੂਨੀਅਨ ਸਬੰਧਤ ਏਟਕ ਵੱਲੋਂ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਕਰਜ਼ਾ ਮੁਕਤੀ ਲਈ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਦੇਵੀ ਕੁਮਾਰੀ, ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਨਰਿੰਦਰ ਸੋਹਲ, ਸੁਖਜਿੰਦਰ ਸਿੰਘ ਤੂੰਬੜਭੰਨ, ਹਰਪਾਲ ਸਿੰਘ ਮਚਾਕੀ ਅਤੇ ਸੁਖਦੇਵ ਸਿੰਘ ਮੱਲੀ ਨੇ ਕਿਹਾ ਕਿ ਮਾਈਕਰੋ ਫਾਇਨਾਂਸ ਕੰਪਨੀਆਂ ਵੱਲੋਂ ਗਰੀਬ ਔਰਤਾਂ ਨੂੰ ਕਰਜ਼ਾ ਦੇਣ ਦੀ ਆੜ ਵਿੱਚ ਕੀਤੀ ਜਾ ਰਹੀ ਅੰਨੀ ਲੁੱਟ ਕੀਤੀ ਗਈ ਹੈ ਅਤੇ ਮੋਟੀਆਂ ਵਿਆਜ ਦਰਾਂ ’ਤੇ ਮਜ਼ਦੂਰਾਂ ਤੋਂ ਜਬਰੀ ਰਕਮ ਉਗਰਾਉਣ ਲਈ ਉਹਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਵਾਂਗ ਗਰੀਬ ਔਰਤਾਂ ਦੇ ਕਰਜ਼ੇ ਮੁਆਫ਼ੀ ਕੀਤੇ ਜਾਣ। ਆਗੂ ਅਸ਼ੋਕ ਕੌਸ਼ਲ, ਗੋਰਾ ਸਿੰਘ ਪਿੱਪਲੀ ਅਤੇ ਜਗਤਾਰ ਸਿੰਘ ਭਾਣਾ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਜਿਲਾ ਪ੍ਰਸ਼ਾਸ਼ਨ ਰਾਹੀ ਮੁੱਖ ਮੰਤਰੀ ਦੇ ਨਾਂ 801 ਦਰਖ਼ਾਸਤਾਂ ਦਾ ਬੰਡਲ ਸੌਂਪਿਆ ਗਿਆ।

Advertisement

Advertisement
Advertisement