ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਅਸ਼ੋਕ ਤੰਵਰ ਦੇ ਹੱਕ ’ਚ ਰੈਲੀ

10:10 AM May 08, 2024 IST
ਰੈਲੀ ਮੌਕੇ ਮੌਜੂਦ ਮੁੱਖ ਮੰਤਰੀ ਨਾਇਬ ਸੈਣੀ, ਉਮੀਦਵਾਰ ਅਸ਼ੋਕ ਤੰਵਰ ਅਤੇ ਹੋਰ ਸੀਨੀਅਰ ਆਗੂ।

ਪੱਤਰ ਪ੍ਰੇਰਕ
ਡੱਬਵਾਲੀ , 7 ਮਈ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿਰਸਾ ਤੋਂ ਭਾਜਪਾ ਉਮੀਦਵਾਰ ਡਾ. ਅਸ਼ੋਕ ਤੰਵਰ ਦੇ ਹੱਕ ’ਚ ਗੋਰੀਵਾਲਾ ਵਿੱਚ ਵਿਜੈ ਸੰਕਲਪ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਸਿਰਸਾ ਤੋਂ ਸੰਸਦ ਮੈਂਬਰ ਰਹੇ ਸੁਨੀਤਾ ਦੁੱਗਲ ਵੀ ਮੌਜੂਦ ਸਨ ਜਿਨ੍ਹਾਂ ਦਾ ਇਸ ਵਾਰ ਟਿਕਟ ਕੱਟ ਦਿੱਤਾ ਗਿਆ ਹੈ। ਮੁੱਖ ਮੰਤਰੀ ਸ੍ਰੀ ਸੈਣੀ ਨੇ ਕਿਹਾ ਸਾਲ 2014 ਅਤੇ 2024 ਦੇ ਭਾਰਤ ’ਚ ਜ਼ਮੀਨ-ਅਸਮਾਨ ਦਾ ਅੰਤਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਇੱਕ-ਇੱਕ ਸਮੱਸਿਆ ਦਾ ਹੱਲ ਪ੍ਰਧਾਨ ਮੰਤਰੀ ਪੜਾਅ-ਦਰ-ਪੜਾਅ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਸ਼ੋਕ ਤੰਵਰ ਨੂੰ ਵੱਡੀ ਜਿੱਤ ਦਿਵਾ ਕੇ ਸੰਸਦ ਵਿੱਚ ਭੇਜਣ ਦਾ ਸੱਦਾ ਦਿੱਤਾ। ਭਾਜਪਾ ਉਮੀਦਵਾਰ ਅਸ਼ੋਕ ਤੰਵਰ ਨੇ ਕਿਹਾ ਕਿ ਭਾਜਪਾ ਕੋਲ ਦੇਸ਼ ਬਣਾਉਣ ਦਾ ਜਜ਼ਬਾ ਹੈ।
ਮੌਜੂਦਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਕਿਹਾ ਕਿ ਸਿਰਸਾ ਵਿੱਚ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਅਨੇਕਾਂ ਨਵੀਂਆਂ ਰੇਲਗੱਡੀਆਂ ਦੀ ਆਮਦ ਸ਼ੁਰੂ ਹੋਈ ਹੈ। ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਘੱਟ ਗਿਣਤੀਆਂ ਲਈ ਨਰਿੰਦਰ ਮੋਦੀ ਨੇ ਬਹੁਤ ਕੰਮ ਕੀਤੇ ਹਨ। ਇਸ ਮੌਕੇ ਅਦਿੱਤਿਆ ਦੇਵੀ ਲਾਲ ਅਤੇ ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਨੇ ਸੰਬੋਧਨ ਕੀਤਾ।

Advertisement

Advertisement
Advertisement