ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਊਟੀ ਦੌਰਾਨ ਮਾਰੇ ਗਏ ਸਹਾਇਕ ਲਾਈਨਮੈਨਾਂ ਦੇ ਹੱਕ ’ਚ ਰੈਲੀ

09:05 AM Jul 12, 2024 IST
ਮੁਕੇਰੀਆਂ ’ਚ ਗੇਟ ਰੈਲੀ ਦੌਰਾਨ ਸੰਬੋਧਨ ਕਰਦਾ ਹੋਇਆ ਆਗੂ।

ਜਗਜੀਤ ਸਿੰਘ
ਮੁਕੇਰੀਆਂ, 11 ਜੁਲਾਈ
ਐਂਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਪਾਵਰਕੌਮ ਦੇ ਮੁਕੇਰੀਆਂ ਮੰਡਲ ਵੱਲੋਂ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਮਾਰੇ ਗਏ ਸਹਾਇਕ ਲਾਈਨਮੈਨਾਂ ਲਈ ਇਨਸਾਫ ਦੀ ਮੰਗ ਲਈ ਮੈਨੇਜਮੈਂਟ ਖਿਲਾਫ਼ ਗੇਟ ਰੈਲੀ ਕੀਤੀ ਗਈ। ਗੇਟ ਰੈਲੀ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਜਗਦੀਸ਼ ਸਿੰਘ ਅਤੇ ਮੰਡਲ ਸਕੱਤਰ ਇੰਜਨੀਅਰ ਰਾਜਵੰਤ ਸਿੰਘ ਨੇ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੌਨ ਧਾਰ ਕੇ ਫੌਤ ਹੋਏ ਸਹਾਇਕ ਲਾਈਨਮੈਨਾਂ ਗੁਰਦੀਪ ਸਿੰਘ, ਕਮਲਜੀਤ ਸਿੰਘ ਅਤੇ ਇੰਦਰਜੀਤ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਆਗੂਆਂ ਕਿਹਾ ਕਿ ਪਾਵਰਕੌਮ ਅੰਦਰ ਤਕਨੀਕੀ ਮੁਲਾਜ਼ਮਾਂ ਦੀ ਵੱਡੀ ਘਾਟ ਕਾਰਨ ਮੁਲਾਜ਼ਮ ਦਬਾਅ ਅਧੀਨ ਕੰਮ ਕਰ ਰਹੇ ਹਨ ਅਤੇ ਮਾਨਸਿਕ ਦਬਾਅ ਕਾਰਨ ਬਿਮਾਰ ਹੋ ਰਹੇ ਹਨ। ਕੰਮ ਕਰਦੇ ਸਮੇਂ ਵਾਪਰਦੇ ਹਾਦਸਿਆਂ ਕਾਰਨ ਦਰਜ਼ਨਾਂ ਸਹਾਇਕ ਲਾਈਨਮੈਨ ਆਪਣੀ ਜਾਨ ਗੁਆ ਬੈਠੇ ਹਨ, ਪਰ ਪੰਜਾਬ ਸਰਕਾਰ ਜਾਂ ਪਾਵਰਕੌਮ ਵੱਲੋਂ ਉਨ੍ਹਾਂ ਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਪਾਵਰਕੌਮ ਅੰਦਰ ਮੁਲਾਜ਼ਮਾਂ ਦੀ ਘਾਟ ਪੂਰੀ ਕਰਨ ਲਈ ਤੁਰੰਤ ਭਰਤੀ ਕੀਤੀ ਜਾਵੇ, ਡਿਊਟੀ ਦੌਰਾਨ ਫੌਤ ਹੋਏ ਸਹਾਇਕ ਲਾਈਨਮੈਨਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਇੱਕ ਕਰੋੜ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਤਕਨੀਕੀ ਕਾਮਿਆਂ ਨੂੰ ਵੀ ਕੰਮ ਕਰਦੇ ਸਮੇਂ ਸੁਚੇਤ ਰਹਿ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉੱਪ ਮੰਡਲ ਮੁਕੇਰੀਆਂ ਦੇ ਪ੍ਰਧਾਨ ਸੁਮਿਤ ਸ਼ਰਮਾ, ਭੰਗਾਲਾ ਉੱਪ ਮੰਡਲ ਦੇ ਪ੍ਰਧਾਨ ਜਗਤਾਰ ਸਿੰਘ, ਲਖਵਿੰਦਰ ਸਿੰਘ ਕੈਸ਼ੀਅਰ, ਨਿਰਮਲ ਸਿੰਘ ਮੀਟਰ ਇੰਸਪੈਕਟਰ, ਮੀਤ ਪ੍ਰਧਾਨ ਕਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Advertisement