For the best experience, open
https://m.punjabitribuneonline.com
on your mobile browser.
Advertisement

ਮਹਿਲਾ ਕਾਂਗਰਸ ਦੀ ਸੂਬਾਈ ਪ੍ਰਧਾਨ ਰੰਧਾਵਾ ਵੱਲੋਂ ਗਾਂਧੀ ਦੇ ਹੱਕ ਵਿੱਚ ਰੈਲੀ

07:02 AM Apr 23, 2024 IST
ਮਹਿਲਾ ਕਾਂਗਰਸ ਦੀ ਸੂਬਾਈ ਪ੍ਰਧਾਨ ਰੰਧਾਵਾ ਵੱਲੋਂ ਗਾਂਧੀ ਦੇ ਹੱਕ ਵਿੱਚ ਰੈਲੀ
ਡਾ. ਧਰਮਵੀਰ ਗਾਂਧੀ ਦਾ ਸਨਮਾਨ ਕਰਦੇ ਹੋਏ ਪੰਜਾਬ ਮਹਿਲਾ ਕਾਂਗਰਸ ਦੇ ਸੂਬਾਈ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 22 ਅਪਰੈਲ
ਪਟਿਆਲਾ ਤੋਂ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਦੀ ਚੋਣ ਲੜ ਰਹੇ ਡਾ. ਧਰਮਵੀਰ ਗਾਂਧੀ ਦੇ ਪੱਖ ਵਿੱਚ ਹੁਣ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਵੀ ਆਵਾਜ਼ ਬੁਲੰਦ ਕੀਤੀ ਹੈ। ਅੱਜ ਉਨ੍ਹਾਂ ਤੇ ਉਨ੍ਹਾਂ ਦੀ ਪਟਿਆਲਾ ਦੀ ਟੀਮ ਨੇ ਜ਼ਿਲ੍ਹਾ ਪ੍ਰਧਾਨ ਰੇਖਾ ਅਗਰਵਾਲ ਦੀ ਅਗਵਾਈ ਵਿੱਚ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਮਥੁਰਾ ਕਾਲੋਨੀ ਵਿੱਚ ਰੈਲੀ ਕਰਵਾਈ। ਇਸ ਤੋਂ ਪਹਿਲਾਂ ਗੁਰਸ਼ਰਨ ਕੌਰ ਰੰਧਾਵਾ ਟਿਕਟ ਨਾ ਮਿਲਣ ਕਾਰਨ ਖ਼ਫ਼ਾ ਚੱਲ ਰਹੇ ਸਨ ਪਰ ਅੱਜ ਉਨ੍ਹਾਂ ਸਾਰੇ ਗ਼ੁੱਸੇ ਗਿਲੇ ਦੂਰ ਕਰਦਿਆਂ ਡਾ. ਧਰਮਵੀਰ ਗਾਂਧੀ ਦੇ ਪੱਖ ਵਿੱਚ ਪ੍ਰਚਾਰ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਧਰਮਵੀਰ ਗਾਂਧੀ ਨੂੰ ਜਿਤਾ ਕੇ ਭੇਜਣਾ ਮਹਿਲਾ ਕਾਂਗਰਸ ਦੀ ਜ਼ਿੰਮੇਵਾਰੀ ਹੈ।
ਡਾ. ਗਾਂਧੀ ਨੇ ਸ੍ਰੀਮਤੀ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਪੱਕਾ ਹੋ ਗਿਆ ਹੈ ਕਿ ਪਟਿਆਲਾ ਦੀ ਲੋਕ ਸਭਾ ਸੀਟ ਜਿੱਤ ਕੇ ਉਹ ਰਾਹੁਲ ਗਾਂਧੀ ਤੇ ਕਾਂਗਰਸ ਦੀ ਝੋਲੀ ਪਾਉਣਗੇ। ਉਨ੍ਹਾਂ ਕਿਹਾ,‘ਮੈਨੂੰ ਸਾਰੇ ਕਾਂਗਰਸੀ ਆਗੂਆਂ ਦੇ ਸਤਿਕਾਰ ਬਾਰੇ ਪਤਾ ਹੈ, ਉਹ ਹਰ ਇਕ ਕਾਂਗਰਸੀ ਆਗੂ ਤੇ ਵਰਕਰ ਦਾ ਸਤਿਕਾਰ ਕਰਦੇ ਹਨ ਤੇ ਕਾਂਗਰਸ ਦੇ ਅਨੁਸ਼ਾਸਨ ਬਾਰੇ ਵੀ ਜਾਣਦੇ ਹਨ, ਪਾਰਟੀ ਵਿੱਚ ਥੋੜ੍ਹੀਆਂ ਅਲੋਚਨਾਵਾਂ ਹੋਣੀਆਂ ਵੀ ਚਾਹੀਦੀਆਂ ਹਨ ਪਰ ਉਹ ਅਲੋਚਨਾਵਾਂ ਪਾਰਟੀ ਦੇ ਹਿਤ ਵਿੱਚ ਹੀ ਹੁੰਦੀਆਂ ਹਨ।’ ਉਨ੍ਹਾਂ ਕਿਹਾ ਕਿ ਅੱਜ ਉਸ ਦੇ ਪੱਖ ਵਿੱਚ ਕਾਂਗਰਸ ਦੀਆਂ ਸਮੁੱਚੀਆਂ ਮਹਿਲਾਵਾਂ ਦਾ ਆ ਜਾਣਾ ਸਪੱਸ਼ਟ ਕਰਦਾ ਹੈ ਕਿ ਉਨ੍ਹਾਂ ਦੀ ਜਿੱਤ ਯਕੀਨੀ ਹੈ।’ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਮਹਿਲਾ ਕਾਂਗਰਸ ਨੇ ਸਾਰੇ ਪੰਜਾਬ ਵਿੱਚ ਆਪਣੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਤੋਂ ਲੈ ਕੇ ਬਲਾਕ ਪ੍ਰਧਾਨਾਂ ਤੱਕ ਦੀ ਡਿਊਟੀ ਲਗਾ ਦਿੱਤੀ ਹੈ ਕਿ ਬੂਥ ਪੱਧਰ ’ਤੇ ਕੰਮ ਕੀਤਾ ਜਾਵੇ ਤਾਂ ਜੋ ਡਾ. ਗਾਂਧੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਇਸ ਵੇਲੇ ਰੇਖਾ ਅਗਰਵਾਲ ਦੀ ਅਗਵਾਈ ਵਿਚ ਮਹਿਲਾ ਕਾਂਗਰਸ ਨੇ ਡਾ. ਗਾਂਧੀ ਦਾ ਸਨਮਾਨ ਵੀ ਕੀਤਾ।

Advertisement

Advertisement
Author Image

Advertisement
Advertisement
×