ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰ ਮੰਗਾਂ ਦੇ ਹੱਕ ਵਿੱਚ ਰੈਲੀ

07:20 AM Sep 15, 2023 IST
ਰੈਲੀ ਦੌਰਾਨ ਅਧਿਕਾਰੀਆਂ ਨੂੰ ਮੰਗ ਪੱਤਰ ਦਿੰਦੇ ਹੋਏ ਮਜ਼ਦੂਰ ਆਗੂ। -ਫੋਟੋ:ਮਾਨ

ਨਿੱਜੀ ਪੱਤਰ ਪ੍ਰੇਰਕ
ਮਜੀਠਾ, 14 ਸਤੰਬਰ
ਮਜ਼ਦੂਰ ਮੁਕਤੀ ਮੋਰਚਾ ਅਤੇ ਸੀਪੀਆਈ ਐੱਮਐਲ ਲਬਿਰੇਸ਼ਨ ਵੱਲੋਂ ਮਜ਼ਦੂਰ ਆਗੂ ਮਦਨਜੀਤ ਸਿੰਘ‌ ਅਤੇ ਕਸ਼ਮੀਰ ਸਿੰਘ ਹਜ਼ਾਰਾ ਦੀ ਅਗਵਾਈ ਵਿੱਚ ਮਜ਼ਦੂਰ ਮੰਗਾਂ ਦੇ ਹੱਕ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਛੱਜਲਵੱਡੀ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬਲਬੀਰ ਸਿੰਘ ਝਾਮਕਾ ਅਤੇ ਲਬਿਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਬਲਾਕ ਅਧਿਕਾਰੀ ਹਰ ਪਿੰਡ ਵਿੱਚ ਮਨਰੇਗਾ ਦਾ ਰੁਜ਼ਗਾਰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਇਆ ਜਾਵੇ ਅਤੇ ਹਰ 15 ‌ਦਿਨ ਬਾਅਦ ਮਜ਼ਦੂਰੀ ਦਾ ਭੁਗਤਾਨ ਕੀਤਾ ਜਾਵੇ, ਪੰਜਾਬ ਸਰਕਾਰ ਬੇਘਰਿਆਂ ਨੂੰ 5/5 ਮਰਲੇ ਦੇ ਪਲਾਟ ਦੇਣ, ਔਰਤਾਂ ਨੂੰ 1000‌‌ ਰੁਪਏ ਦੇਣ, ਬੁਢਾਪਾ ਵਿਧਵਾ ਪੈਨਸ਼ਨ 2500 ਰੁਪਏ ਕਰਨ, ਮਜ਼ਦੂਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਆਦਿ ਵਰਗੀਆਂ ਕੀਤੀਆਂ ਗਾਰੰਟੀਆ ਪੂਰੀਆਂ ਕਰੇ। ਇਸ ਮੌਕੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਗਈ।

Advertisement

Advertisement