ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਵੱਲੋਂ ਨਰਦੇਵ ਸਿੰਘ ਬੋਬੀ ਮਾਨ ਦੇ ਹੱਕ ’ਚ ਰੈਲੀ

08:32 PM May 22, 2024 IST

ਲਖਵਿੰਦਰ ਸਿੰਘ
ਮਲੋਟ, 22 ਮਈ
ਆਪੋ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੱਖ-ਵੱਖ ਪਾਰਟੀਆਂ ਦੇ ਵੱਡੇ ਲੀਡਰਾਂ ਵੱਲੋਂ ਅਤਿ ਦੀ ਗਰਮੀ ਦੀ ਪ੍ਰਵਾਹ ਵੀ ਨਾ ਕਰਦਿਆਂ ਉਹਨਾਂ ਦੇ ਹੱਕ ਵਿਚ ਰੋਡ ਸ਼ੋਅ ਅਤੇ ਰੈਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਕ ਦਿਨ ਪਹਿਲਾਂ ਮਲੋਟ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਹਲਕੇ ਤੋਂ ਆਪਣੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਜਿਤਾਉਣ ਲਈ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਵੋਟਾਂ ਲਈ ਅਪੀਲ ਕੀਤੀ। ਜਦਕਿ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਹਲਕੇ ਤੋਂ ਆਪਣੇ ਉਮੀਦਵਾਰ ਨਰਦੇਵ ਸਿੰਘ ਬੋਬੀ ਮਾਨ ਨੂੰ ਜਿਤਾਉਣ ਲਈ ਇਕ ਰੈਲੀ ਕੀਤੀ ਜਿਸ ਵਿਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਲੋਟ ਹਲਕਾ ਹਮੇਸ਼ਾ ਉਹਨਾਂ ਦੇ ਪਰਿਵਾਰ ਦਾ ਤਰਜੀਹੀ ਹਲਕਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਹਲਕੇ ਵਿੱਚ ਜਿਨੇਂ ਵੀ ਵਿਕਾਸ ਦੇ ਕੰਮ ਹੋਏ ਹਨ, ਉਹ ਪ੍ਰਕਾਸ਼ ਸਿੰਘ ਬਾਦਲ ਦੀ ਹੀ ਦੇਣ ਹੈ। ਉਹਨਾਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ, ਉਹਨਾਂ ਦੀਆਂ ਆਸਾਂ 'ਤੇ ਖਰੇ ਉੱਤਰਣ ਦਾ ਵਿਸ਼ਵਾਸ ਦਿਵਾਇਆ।

Advertisement

Advertisement
Advertisement