ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਰੈਲੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਮਈ
ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਵਿਸ਼ਵਕਰਮਾ ਕਲੋਨੀ ਮੇਨ ਮਾਰਕੀਟ ’ਚ ਚੋਣ ਰੈਲੀ ਕਰਵਾਈ ਗਈ, ਜਿਸ ਵਿੱਚ ਇਲਾਕਾ ਵਾਸੀਆਂ ਨੇ ਢਿੱਲੋਂਂ ਨੂੰ ਭਰਵਾਂ ਸਮਰਥਨ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਜਗਬੀਰ ਸਿੰਘ ਸੋਖੀ, ਰਖਵਿੰਦਰ ਸਿੰਘ ਗਾਬੜੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਭਾਜਪਾ, ਕਾਂਗਰਸ ਅਤੇ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕੇ ਹੋਏ ਹਨ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਸਿਆਸੀ ਜੁਮਲਿਆਂ ਤੋਂ ਲੋਕਾਂ ਦਾ ਮੋਹ ਹੁਣ ਭੰਗ ਹੋ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਦਲਬਦਲੂਆਂ ਅਤੇ ਧਾੜਵੀਆਂ ਤੋਂ ਸੁਚੇਤ ਰਹਿਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਹਰਜੀਤ ਸਿੰਘ ਖੁਰਲ, ਜੀਵਨ ਸੇਖਾ, ਬਲਵਿੰਦਰ ਸਿੰਘ ਬਿੱਲੂ, ਸੁਖਪਾਲ ਸਿੰਘ ਗਾਬੜੀਆ ਵੀ ਹਾਜ਼ਰ ਸਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਨੇ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਸੈੱਲ ਦੇ ਸੀਨੀਅਰ ਆਗੂ ਐਡਵੋਕੇਟ ਗਗਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਰਣਜੀਤ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਭਰੋਸਾ ਦਿੱਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਵੱਡੀ ਖ਼ੇਤਰੀ ਪਾਰਟੀ ਹੈ, ਜਿਸਦੀ ਮਜ਼ਬੂਤੀ ਲਈ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਣਾ ਚਾਹੀਦਾ ਹੈ ਤਾਂ ਜੋ ਉਹ ਉੱਥੇ ਪੁੱਜ ਕੇ ਪੰਜਾਬ ਅਤੇ ਪੰਥ ਦੇ ਮਸਲੇ ਹੱਲ ਕਰਾ ਸਕਣ। ਇਸ ਮੌਕੇ ਐਡਵੋਕੇਟ ਗਗਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਰਣਜੀਤ ਸਿੰਘ ਢਿੱਲੋਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤਵੀ ਚੌਧਰੀ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਵਿਨੋਦ ਕੁਮਾਰ ਚਾਵਲਾ, ਐਡਵੋਕੇਟ ਗੁਰਪ੍ਰੀਤ ਸਿੰਘ, ਐਡਵੋਕੇਟ ਅਮਨ ਚੀਮਾ, ਐਡਵੋਕੇਟ ਆਰਐਸ ਭੱਟੀ ਆਦਿ ਹਾਜ਼ਰ ਸਨ।