ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੈਇੰਦਰ ਸਿੰਗਲਾ ਦੇ ਹੱਕ ’ਚ ਰੈਲੀ

07:00 AM May 30, 2024 IST

ਗੜ੍ਹਸ਼ੰਕਰ (ਪੱਤਰ ਪ੍ਰੇਰਕ): ਗੜ੍ਹਸ਼ੰਕਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਪਿੰਡ ਪਦਰਾਣਾ ਵਿੱਚ ਵਿਸ਼ਾਲ ਚੋਣ ਰੈਲੀ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਅਤੇ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਬੀਜੇਪੀ ਸੰਵਿਧਾਨ ਨੂੰ ਕਮਜ਼ੋਰ ਕਰਨ ਦੇ ਨਾਲ-ਨਾਲ ਅਗਨੀਵੀਰ ਯੋਜਨਾ ਅਤੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਲਾਗੂ ਕਰ ਕੇ ਦੇਸ਼ ਦੇ ਜਵਾਨਾਂ ਅਤੇ ਕਿਸਾਨਾਂ ਨਾਲ ਧਰੋਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਪਵਿੱਤਰ ਅਸਥਾਨ ਨੂੰ ਜਾਣ ਵਾਲੇ ਮੁੱਖ ਮਾਰਗ ਦਾ ਨਿਰਮਾਣ ਵੀ ਨਹੀਂ ਕਰਵਾ ਸਕੀ।

Advertisement

Advertisement