For the best experience, open
https://m.punjabitribuneonline.com
on your mobile browser.
Advertisement

ਲੋਕ ਸੰਘਰਸ਼ ਕਮੇਟੀ ਵੱਲੋਂ ਪਾਵਰਕੌਮ ਦਫ਼ਤਰ ਅੱਗੇ ਰੈਲੀ

08:28 AM May 03, 2024 IST
ਲੋਕ ਸੰਘਰਸ਼ ਕਮੇਟੀ ਵੱਲੋਂ ਪਾਵਰਕੌਮ ਦਫ਼ਤਰ ਅੱਗੇ ਰੈਲੀ
ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਜਥੇਬੰਦੀਆਂ ਦੇ ਮੈਂਬਰ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਮਈ
ਇੱਥੇ 25 ਜਥੇਬੰਦੀਆਂ ਦੇ ਸਾਂਝੇ ਮੰਚ ਲੋਕ ਸੰਘਰਸ਼ ਕਮੇਟੀ ਨੇ ਪਾਵਰਕੌਮ ਦਫ਼ਤਰ ਸਿਟੀ-1 ਅੱਗੇ ਵਿਸ਼ਾਲ ਰੈਲੀ ਕੀਤੀ। ਇਸ ਦੌਰਾਨ ਇਕੱਠ ਵਿੱਚ ਸ਼ਾਮਲ ਆਗੂਆਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਵਿੱਚ ਕਿਸਾਨਾਂ ਦੇ ਅਧਿਕਾਰਾਂ ਦੇ ਲਗਾਤਾਰ ਹੋ ਰਹੇ ਘਾਣ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਆਰਥਿਕ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਲਕੀਤ ਸਿੰਘ, ਐਡਵੋਕੇਟ ਪਰਮਜੀਤ ਸਿੰਘ, ਗੁਰਸੇਵਕ ਸਿੰਘ ਮੋਹੀ, ਮਨਜੀਤ ਸਿੰਘ, ਜਗਦੇਵ ਸਿੰਘ ਅਤੇ ਕਮਲਜੀਤ ਸਿੰਘ ਨੇ ਕਿਹਾ ਕਿ ਭਗਤ ਸਿੰਘ ਦੀ ਪੱਗ ਬੰਨ੍ਹ ਕੇ ਦਿਖਾਵਾ ਕਰਨ ਵਾਲੇ ਸੱਤਾਧਾਰੀ ਉਸ ਦੇ ਮਜ਼ਦੂਰ, ਕਿਸਾਨ ਪੱਖੀ ਸੁਫਨਿਆਂ ਅਤੇ ਵਿਚਾਰਾਂ ਨੂੰ ਲਾਗੂ ਕਰਨ ਤੋਂ ਮੁਨਕਰ ਹੋ ਚੁੱਕੇ ਹਨ ਅਤੇ ਉਸ ਦੇ ਅਧੂਰੇ ਕਾਜ ਕਿਸਾਨ ਮਜ਼ਦੂਰਾਂ ਦੇ ਏਕੇ ਵਾਲੀਆਂ ਲੋਕ ਲਹਿਰਾਂ ਹੀ ਪੂਰੇ ਕਰ ਸਕਦੀਆਂ ਹਨ। ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਅਤੇ ਜਸਵੀਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਪਰਿਵਰਤਨ ਨਹੀਂ ਆਉਂਦਾ ਉਦੋਂ ਤੱਕ ਚੋਣਾਂ ਰਾਹੀਂ ਬਦਲ ਕੇ ਆ ਰਹੀਆਂ ਵੋਟ ਬਟੋਰੂ ਸਿਆਸੀ ਪਾਰਟੀਆਂ ਦੇ ਪਰਿਵਰਤਨ ਦਾ ਕੋਈ ਲਾਭ ਨਹੀਂ। ਤਰਸੇਮ ਲਾਲ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਵੱਧਦੇ ਨਿੱਜੀਕਰਨ ਨੂੰ ਰੋਕਣ ਲਈ ਮਜ਼ਦੂਰ, ਮੁਲਾਜ਼ਮ, ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਹਰਪਿੰਦਰ ਸਿੰਘ ਸ਼ਾਹੀ, ਜਗਤਾਰ ਸਿੰਘ, ਚੰਦ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ, ਚੰਦਨ ਨੇਗੀ, ਇੰਦਰਜੀਤ ਅਕਾਲ, ਜਗਦੀਪ ਸਿੰਘ, ਜਮੀਲ ਮੁਹੰੰਮਦ ਤੇ ਚਰਨਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×