ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਭੀੜੇ ਇਲਾਕੇ ਵਿੱਚ ਕੀਤੀ ਜਾ ਰਹੀ ਹੈ ਰੈਲੀ: ਗਾਂਧੀ
07:26 AM May 23, 2024 IST
Advertisement
ਪੱਤਰ ਪ੍ਰੇਰਕ
ਪਟਿਆਲਾ, 22 ਮਈ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਵਿਚ ਰੈਲੀਆਂ, ਜਨਤਕ ਇਕੱਠ, ਧਰਨੇ ਤੇ ਮੁਜ਼ਾਹਰੇ ਕਰਨ ’ਤੇ ਪਾਬੰਦੀ ਲਾਉਂਦਿਆਂ ਸੰਗਰੂਰ ਰੋਡ ’ਤੇ ਮਹਿਮਦਪੁਰ ਦੀ ਅਨਾਜ ਮੰਡੀ ਵਿਚ ਥਾਂ ਦਿੱਤੀ ਸੀ ਪਰ ਕੱਲ੍ਹ 23 ਮਈ ਨੂੰ ਪਟਿਆਲਾ ਦੇ ਭੀੜ ਵਾਲੇ ਇਲਾਕੇ ਪੋਲੋ ਗਰਾਊਂਡ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਕੀਤੀ ਜਾ ਰਹੀ ਹੈ ਜਿਸ ਕਰਕੇ ਪਟਿਆਲਾ ਵਿਚ ਆਉਣ ਵਾਲੀਆਂ ਸਾਰੀਆਂ ਨਿੱਕੀਆਂ ਵੱਡੀਆਂ ਸੜਕਾਂ ’ਤੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਇਸ ਬਾਰੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪਟਿਆਲਾ ਵਾਸੀਆਂ ਨੂੰ ਪ੍ਰੇਸ਼ਾਨ ਕਰਨ ਲਈ ਇਹ ਰੈਲੀ ਪਟਿਆਲਾ ਦੇ ਵਿਚਕਾਰ ਕੀਤੀ ਜਾ ਰਹੀ ਹੈ। ਪਟਿਆਲਾ ਵਿਚ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਇਹ ਪ੍ਰਭਾਵ ਪਾਇਆ ਜਾਵੇਗਾ ਕਿ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਆਏ ਹਨ।
Advertisement
Advertisement