ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਰੈਲੀ 29 ਨੂੰ

07:45 AM Sep 27, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 26 ਸਤੰਬਰ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਨੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਫ਼ੈਸਲਾ ਕੀਤਾ ਹੈ ਕਿ ਸਰਕਾਰ ਦੇ ਲਾਰਾ ਲਾਉਣ ਵਾਲੇ ਰਵੱਈਏ ਪ੍ਰਤੀ ਰੋਸ ਜਤਾਉਣ ਲਈ 29 ਸਤੰਬਰ ਨੂੰ ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ,ਜਿਸ ਤਹਿਤ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਕਾਲੀਆਂ ਝੰਡੀਆਂ ਲੈ ਕੇ ਰੈਲੀ ਕੱਢੀ ਜਾਵੇਗੀ। ਕਮੇਟੀ ਆਗੂਆਂ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਵਾਅਦੇ ਤੋਂ ਭੱਜ ਗਈ ਹੈ ਤੇ ਹੋਰ ਰਾਜਾਂ ਵਿੱਚ ਜਿਹੜਾ ਚੋਣਾਂ ਨੂੰ ਦੇਖਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਦਾ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ’ਤੇ ਅਮਲ ਨਹੀਂ ਕੀਤਾ ਗਿਆ।

Advertisement

Advertisement