ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੂਨ ਦਾਨ ਨੂੰ ਉਤਸ਼ਾਹਿਤ ਕਰਨ ਲਈ ਰੈਲੀ

08:14 AM Jun 14, 2024 IST
ਸਮਰਾਲਾ ਵਿੱਚ ਰੈਲੀ ਵਿੱਚ ਸ਼ਾਮਲ ਡਾਕਟਰ ਤੇ ਵਿਦਿਆਰਥੀ।

ਪੱਤਰ ਪ੍ਰੇਰਕ
ਸਮਰਾਲਾ, 13 ਜੂਨ
ਸਿਵਲ ਹਸਪਤਾਲ ਸਮਰਾਲਾ ਦੇ ਬਲੱਡ ਬੈਂਕ ਵੱਲੋਂ ਐਸਐਮਓ ਡਾ. ਤਾਰਿਕਜੋਤ ਸਿੰਘ ਦੀ ਅਗਵਾਈ ਹੇਠ ਖੂਨਦਾਨ ਕਰਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਯੁਵਕ ਸੇਵਾਵਾਂ ਕਲੱਬ ਦੇ ਸਹਿਯੋਗ ਨਾਲ ਸ਼ਹਿਰ ਦੇ ਮੁੱਖ ਬਜ਼ਾਰ ਵਿਚੋਂ ਕੱਢੀ ਗਈ, ਜਿਸ ਦੌਰਾਨ ਬਲੱਡ ਬੈਂਕ ਦੇ ਇੰਚਾਰਜ ਡਾ. ਸੰਚਾਰੀ ਸਾਹਾ ਨੇ ਖੂਨਦਾਨੀ ਜ਼ਿੰਦਾਬਾਦ, ਖੂਨਦਾਨ ਮਹਾਂਦਾਨ ਦਾ ਨਾਅਰਾ ਦਿੰਦਿਆਂ ਕਿਹਾ ਕਿ ਸਮਾਜ ਨੂੰ ਖੂਨਦਾਨ ਕਰਨ ਦੇ ਖੇਤਰ ਵਿਚ ਖੁੱਲ੍ਹਦਿਲੀ ਨਾਲ ਅੱਗੇ ਆਉਣਾ ਚਾਹੀਦਾ ਹੈ। ਡਾ. ਤਾਰਿਕਜੋਤ ਨੇ ਕਿਹਾ ਕਿ ਖੂਨਦਾਨ ਕਰਨ ਪ੍ਰਤੀ ਸਮਾਜ ਵਿਚ ਕਈ ਤਰ੍ਹਾਂ ਦੇ ਭਰਮ ਭੁਲੇਖੇ ਹਨ ਪਰ ਵਿਗਿਆਨਕ ਨਜ਼ਰੀਏ ਨਾਲ ਦੇਖਦੇ ਹੋਏ ਖੂਨਦਾਨ ਕਰਨ ਨੂੰ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਮੰਨਣਾ ਚਾਹੀਦਾ ਹੈ। ਇਸ ਰੈਲੀ ’ਚ ਖੂਨਦਾਨੀ ਮਨਜੀਤ ਸਿੰਘ ਮੁੱਤਿਓ, ਸਤਿੰਦਰ ਸਿੰਘ ਖੀਰਨੀਆਂ ਤੇ ਨਰਸਿੰਗ ਕਾਲਜ ਕਟਾਣੀ ਦੇ ਵਿਦਿਆਰਥੀ ਸ਼ਾਮਿਲ ਸਨ।

Advertisement

Advertisement
Advertisement