ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਮ ਰਹੀਮ ਨੂੰ ਬਰੀ ਕਰਨਾ ਨਿਆਂ ਨਹੀਂ ਹੈ: ਲਿਬਰੇਸ਼ਨ

07:59 AM May 30, 2024 IST

ਪੱਤਰ ਪ੍ਰੇਰਕ
ਮਾਨਸਾ, 29 ਮਈ
ਸੀਪੀਆਈ (ਐਮਐੱਲ) ਲਿਬਰੇਸ਼ਨ ਵੱਲੋਂ ਪੰਜਾਬ ’ਚ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਹਾਈ ਕੋਰਟ ਵਲੋਂ ਡੇਰਾ ਸਿਰਸਾ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿਚੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਬਰੀ ਕਰਨ ’ਤੇ ਵੱਡੀ ਹੈਰਾਨੀ ਤੇ ਅਫਸੋਸ ਜ਼ਾਹਿਰ ਕੀਤਾ ਹੈ।
ਪਾਰਟੀ ਦੀ ਪੰਜਾਬ ਇਕਾਈ ਦੇ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰ ਅਤੇ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਕਤਲ ਤੇ ਬਲਾਤਕਾਰ ਵਰਗੇ ਅਤੇ ਗੰਭੀਰ ਮਾਮਲਿਆਂ ਵਿੱਚ ਦੋ ਉਮਰ ਕੈਦ ਕੱਟ ਰਹੇ ਡੇਰਾ ਮੁਖੀ ਨੂੰ ਨਿਯਮਾਂ ਤੋਂ ਉਲਟ ਵਾਰ-ਵਾਰ ਪੈਰੋਲ ਦੇਣਾ ਅਤੇ ਹੁਣ ਕਤਲ ਕੇਸ ਵਿਚੋਂ ਬਰੀ ਕਰ ਦੇਣਾ ਅਦਾਲਤੀ ਫੈਸਲੇ ਦੀ ਬਜਾਏ, ਸਪਸ਼ਟ ਤੌਰ ’ਤੇ ਇਕ ਸਿਆਸੀ ਫੈਸਲਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਲੰਬੇ ਅਰਸੇ ਤੋਂ ਸਜਾਵਾਂ ਭੁਗਤ ਰਹੇ ਸਿੱਖ ਤੇ ਇਨਕਲਾਬੀ ਕੈਦੀਆਂ ਨੂੰ ਸਜ਼ਾਵਾਂ ਪੂਰੀ ਹੋਣ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਬਲਕਿ ਜੇਐੱਨਯੂ ਦੇ ਵਿਦਿਆਰਥੀ ਆਗੂ ਉਮਰ ਖਾਲਿਦ ਜੋ ਪੰਜ ਸਾਲ ਤੋਂ ਜੇਲ੍ਹ ਵਿੱਚ ਬੰਦ ਹੈ, ਉਸ ਖ਼ਿਲਾਫ਼ ਨਾ ਕੇਸ ਚਲਾਇਆ ਜਾ ਰਿਹਾ ਹੈ ਤੇ ਨਾ ਹੀ ਉਸ ਨੂੰ ਜ਼ਮਾਨਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੂੰ ਪੂਰੀ ਤਿਆਰੀ ਨਾਲ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਦਾ ਚਾਹੀਦੀ ਹੈ।

Advertisement

Advertisement
Advertisement