ਰਾਮਕ੍ਰਿਸ਼ਨ ਮਿਸ਼ਨ ਦੇ ਮੁਖੀ ਸਵਾਮੀ ਸਿਮਰਨਾਨੰਦ ਦਾ ਦੇਹਾਂਤ
06:50 AM Mar 28, 2024 IST
Advertisement
ਕੋਲਕਾਤਾ: ਰਾਮਕ੍ਰਿਸ਼ਨ ਮਿਸ਼ਨ ਦੇ ਮੁਖੀ ਸਵਾਮੀ ਸਿਮਰਨਾਨੰਦ (94) ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਸਵਾਮੀ ਵਿਵੇਕਾਨੰਦ ਵੱਲੋਂ ਸਥਾਪਿਤ ਰਾਮਕ੍ਰਿਸ਼ਨ ਮਿਸ਼ਨ ਦੇ 16ਵੇਂ ਮੁਖੀ ਸਨ। ਜਥੇਬੰਦੀ ਨੇ ਬਿਆਨ ਜਾਰੀ ਕਰ ਕੇ ਇਸ ਦੀ ਪੁਸ਼ਟੀ ਕੀਤੀ। ਇਨਫੈਕਸ਼ਨ ਕਾਰਨ ਉਨ੍ਹਾਂ ਨੂੰ 29 ਜਨਵਰੀ ਨੂੰ ਰਾਮਕ੍ਰਿਸ਼ਨ ਮਿਸ਼ਨ ਸੇਵਾ ਪ੍ਰਤਿਸ਼ਠਾਨ ’ਚ ਦਾਖਲ ਕਰਵਾਇਆ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ ਤਾਂ 3 ਮਾਰਚ ਨੂੰ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੇ ਹੋਰ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਪੀਟੀਆਈ
Advertisement
Advertisement
Advertisement