For the best experience, open
https://m.punjabitribuneonline.com
on your mobile browser.
Advertisement

ਰਮਨਦੀਪ ਕੌਰ 12ਵੀਂ ਦੀ ਮੈਰਿਟ ਸੂਚੀ ਵਿੱਚ ਆਈ

07:09 AM May 03, 2024 IST
ਰਮਨਦੀਪ ਕੌਰ 12ਵੀਂ ਦੀ ਮੈਰਿਟ ਸੂਚੀ ਵਿੱਚ ਆਈ
ਵਿਦਿਆਰਥਣ ਰਮਨਦੀਪ ਕੌਰ ਦਾ ਸਨਮਾਨ ਕਰਦੇ ਹੋਏ ਅਧਿਆਪਕ।
Advertisement

ਸ਼ਹਿਣਾ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਵਿਦਿਆਰਥਣ ਰਮਨਦੀਪ ਕੌਰ ਨੇ 12ਵੀਂ ਦੀ ਮੈਰਿਟ ਸੂਚੀ ਵਿਚ ਥਾਂ ਬਣਾਈ ਹੈ। ਉਹ ਮੈਰਿਟ ’ਚ 12ਵੇਂ ਨੰਬਰ ’ਤੇ ਰਹੇ ਜਿਸ ਨੇ 500 ’ਚੋਂ 489 ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਪਰਮਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਨੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥਣ, ਉਸ ਦੇ ਮਾਪਿਆਂ ਦਾ ਮੂੰਹ ਮਿੱਠਾ ਕਰਵਾਇਆ ਹੈ। ਪੁਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ ਸ਼ਹਿਣਾ ਨੇ ਵਿਦਿਆਰਥਣ ਰਮਨਦੀਪ ਕੌਰ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਸਕੂਲ ਦੀ ਵਿਦਿਆਰਥਣ ਨੌਨੀ ਬਾਵਾ ਨੇ 484/500 ਅਤੇ ਜੰਨਤ ਨੇ 483/500 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×