ਰਾਮਬਨ: ਜੱਜ ਦੇ ਕਾਫ਼ਲੇ ’ਚ ਸ਼ਾਮਲ ਜਿਪਸੀ ਪਲਟੀ, ਤਿੰਨ ਪੁਲੀਸ ਮੁਲਾਜ਼ਮ ਜ਼ਖ਼ਮੀ
07:43 PM May 09, 2025 IST
ਬਨੀਹਾਲ/ਜੰਮੂ, 9 ਮਈ
ਇਥੇ ਰਾਮਬਨ ਜ਼ਿਲ੍ਹੇ ਵਿਚ ਜੰਮੂ ਸ੍ਰੀਨਗਰ ਕੌਮੀ ਸ਼ਾਹਰਾਹ ’ਤੇ ਜੱਜ ਦੇ ਕਾਫ਼ਲੇ ਵਿਚ ਸ਼ਾਮਲ ਜਿਪਸੀ ਪਲਟਣ ਕਰਕੇ ਤਿੰਨ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਵਾਗਾਂ-ਨਚੀਲਾਨਾ ਇਲਾਕੇ ਵਿਚ ਹਾਦਸਾ ਉਦੋਂ ਹੋਇਆ ਜਦੋਂ ਜੱਜ ਦੇ ਕਾਫ਼ਲੇ ਵਿਚ ਸ਼ਾਮਲ ਜਿਪਸੀ ਤਿਲਕਣ ਕਰਕੇ ਪਲਟ ਗਈ। ਅਧਿਕਾਰੀਆਂ ਨੇ ਕਿਹਾ ਕਿ ਜ਼ਖ਼ਮੀ ਪੁਲੀਸ ਮੁਲਾਜ਼ਮਾਂ ਨੂੰ ਇਲਾਜ ਲਈ ਬਨੀਹਾਲ ਦੇ ਸਬ-ਡਿਵੀਜ਼ਨਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। -ਪੀਟੀਆਈ
Advertisement
Advertisement