For the best experience, open
https://m.punjabitribuneonline.com
on your mobile browser.
Advertisement

ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ

06:32 AM Apr 10, 2024 IST
ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ
Advertisement

ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੂਰਵੈਦ ਲਿਮਿਟਡ ਦੇ ਪ੍ਰਬੰਧ ਨਿਰਦੇਸ਼ਕ ਆਚਾਰੀਆ ਬਾਲਕ੍ਰਿਸ਼ਨ ਨੇ ਆਪਣੇ ਉਤਪਾਦਾਂ ਦੀ ਮੈਡੀਕਲ ਕੁਸ਼ਲਤਾ ਬਾਰੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਇਸ਼ਤਿਹਾਰਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ‘ਬਿਨਾਂ ਸ਼ਰਤ ਮੁਆਫ਼ੀ’ ਮੰਗੀ ਹੈ। ਸੁਪਰੀਮ ਕੋਰਟ ਵਿੱਚ ਦਾਖ਼ਲ ਦੋ ਵੱਖ-ਵੱਖ ਹਲਫ਼ਨਾਮਿਆਂ ਵਿੱਚ ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸਿਖ਼ਰਲੀ ਅਦਾਲਤ ਦੇ ਪਿਛਲੇ ਸਾਲ 21 ਨਵੰਬਰ ਦੇ ਹੁਕਮਾਂ ਵਿੱਚ ਦਰਜ ‘‘ਬਿਆਨ ਦੀ ਉਲੰਘਣਾ’’ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਸਿਖ਼ਰਲੀ ਅਦਾਲਤ ਨੇ 21 ਨਵੰਬਰ 2023 ਦੇ ਹੁਕਮਾਂ ਵਿੱਚ ਕਿਹਾ ਸੀ ਕਿ ਪਤੰਜਲੀ ਆਯੂਰਵੈਦ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੇ ਉਸ ਨੂੰ ਭਰੋਸਾ ਦਿੱਤਾ ਸੀ ਕਿ ‘ਹੁਣ ਤੋਂ ਖ਼ਾਸ ਕਰ ਕੇ ਪਤੰਜਲੀ ਆਯੂਰਵੈਦ ਵੱਲੋਂ ਬਣਾਏ ਅਤੇ ਵੇਚੇ ਜਾਂਦੇ ਉਤਪਾਦਾਂ ਦੇ ਇਸ਼ਤਿਹਾਰ ਜਾਂ ਬਰਾਂਡਿੰਗ ਦੇ ਸਬੰਧ ਵਿੱਚ ਕਿਸੇ ਵੀ ਕਾਨੂੰਨ ਦੀ ਉਲੰਘਣਾ ਨਹੀਂ ਹੋਵੇਗੀ। ਪਤੰਜਲੀ ਨੇ ਇਹ ਵੀ ਕਿਹਾ ਸੀ ਕਿ ਮੈਡੀਕਲ ਕੁਸ਼ਲਤਾ ਦੇ ਸਬੰਧ ਵਿੱਚ ਜਾਂ ਕਿਸੇ ਵੀ ਇਲਾਜ ਪ੍ਰਣਾਲੀ ਖ਼ਿਲਾਫ਼ ਕੋਈ ਵੀ ਬਿਆਨ ਕਿਸੇ ਵੀ ਰੂਪ ਵਿੱਚ ਮੀਡੀਆ ’ਚ ਜਾਰੀ ਨਹੀਂ ਕੀਤਾ ਜਾਵੇਗਾ। ਸਿਖ਼ਰਲੀ ਅਦਾਲਤ ਨੇ ਕਿਹਾ ਸੀ ਕਿ ਪਤੰਜਲੀ ਆਯੂਰਵੈਦ ਲਿਮਿਟਡ ‘‘ਇਸ ਤਰ੍ਹਾਂ ਦੇ ਭਰੋਸੇ ਦੀ ਪਾਲਣਾ ਕਰਨ ਲਈ ਪਾਬੰਦ ਹੈ।’’ ਭਰੋਸੇ ਦੀ ਪਾਲਣਾ ਨਾ ਕਰਨ ਅਤੇ ਉਸ ਤੋਂ ਬਾਅਦ ਮੀਡੀਆ ਵਿੱਚ ਬਿਆਨ ਜਾਰੀ ਕਰਨ ’ਤੇ ਸਿਖ਼ਰਲੀ ਅਦਾਲਤ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਅਦਾਲਤ ਨੇ ਬਾਅਦ ਵਿੱਚ ਪਤੰਜਲੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਕਿ ਕਿਉਂ ਨਾ ਉਸ ਖ਼ਿਲਾਫ਼ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਸੁਪਰੀਮ ਕੋਰਟ ਵਿੱਚ ਦਾਖ਼ਲ ਆਪਣੇ ਹਲਫ਼ਨਾਮੇ ’ਚ ਰਾਮਦੇਵ ਨੇ ਕਿਹਾ ਹੈ, ‘‘ਮੈਂ ਇਸ਼ਤਿਹਾਰਾਂ ਦੇ ਸਬੰਧ ਵਿੱਚ ਬਿਨਾਂ ਸ਼ਰਤ ਮੁਆਫ਼ੀ ਮੰਗਦਾ ਹਾਂ। ਮੈਨੂੰ ਇਸ ਗਲਤੀ ’ਤੇ ਡੂੰਘਾ ਅਫ਼ਸੋਸ ਹੈ ਅਤੇ ਮੈਂ ਅਦਾਲਤ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਇਸ ਨੂੰ ਦੋਹਰਾਇਆ ਨਹੀਂ ਜਾਵੇਗਾ।’’ ਰਾਮਦੇਵ ਨੇ ਹਲਫ਼ਨਾਮੇ ਵਿੱਚ ਕਿਹਾ ਹੈ, ‘‘ਮੈਂ ਇਸ ਅਦਾਲਤ ਦੇ 21 ਨਵੰਬਰ 2023 ਦੇ ਹੁਕਮਾਂ ਦੇ ਪੈਰਾ 3 ਵਿੱਚ ਦਰਜ ਬਿਆਨ ਦੀ ਉਲੰਘਣਾ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਦਾ ਹਾਂ।’’ -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×