ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਮਗੜ੍ਹੀਆ ਬੋਰਡ ਦਿੱਲੀ ਵੱਲੋਂ ਬਲਵਿੰਦਰ ਸਿਆਣ ਜ਼ਿਲ੍ਹਾ ਪ੍ਰਧਾਨ ਨਿਯੁਕਤ

06:47 AM Sep 23, 2024 IST
ਬਲਵਿੰਦਰ ਸਿੰਘ ਸਿਆਣ ਨੂੰ ਲੁਧਿਆਣਾ ਦਾ ਜ਼ਿਲ੍ਹਾ ਪ੍ਰਧਾਨ ਥਾਪਣ ਮੌਕੇ ਹਾਜ਼ਰ ਸਖਸ਼ੀਅਤਾਂ। -ਫੋਟੋ: ਬਸਰਾ

ਲੁਧਿਆਣਾ: ਰਾਮਗੜ੍ਹੀਆ ਭਾਈਚਾਰੇ ਦੀ ਅਹਿਮ ਮੀਟਿੰਗ ਨਿਊ ਜਨਤਾ ਨਗਰ ਦੇ ਦੁਰਗਾ ਪੁਰੀ ਮੁਹੱਲੇ ਵਿਖੇ ਬਲਵਿੰਦਰ ਸਿੰਘ ਸਿਆਣ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਰਾਮਗੜ੍ਹੀਆ ਬੋਰਡ ਦਿੱਲੀ ਦੇ ਪ੍ਰਧਾਨ ਤਰਲੋਚਨ ਸਿੰਘ ਦੌਲਾ, ਜਰਨਲ ਸੈਕਟਰੀ ਅਵਤਾਰ ਸਿੰਘ ਭੁਰਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸ੍ਰੀ ਦੌਲਾ ਨੇ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਰਾਮਗੜ੍ਹੀਆ ਭਾਈਚਾਰੇ ਵੱਲੋਂ ਮਹਾਰਾਜਾ ਰਣਜੀਤ ਸਿੰਘ ਤੋਂ ਲੈ ਕੇ ਹੁਣ ਤੱਕ ਅਨੇਕਾਂ ਮੋਰਚੇ ਲਗਾਏ ਗਏ ਹਨ, ਜਿਨ੍ਹਾਂ ਬਾਰੇ ਆਉਣ ਵਾਲੀ ਪੀੜ੍ਹੀ ਨੂੰ ਜਾਣੂ ਕਰਵਾਉਣ ਸਮੇਂ ਦੀ ਮੰਗ ਹੈ। ਇਸ ਮੌਕੇ ਬੋਰਡ ਦੇ ਜਰਨਲ ਸਕੱਤਰ ਅਵਤਾਰ ਸਿੰਘ ਭੁਰਜੀ ਨੇ ਕਿਹਾ ਕਿ ਬੋਰਡ ਵਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰਾਮਗੜ੍ਹੀਆ ਭਾਈਚਾਰੇ ਨੂੰ ਇੱਕ ਮੁੱਠ ਕੀਤਾ ਜਾ ਸਕੇ। ਮੀਟਿੰਗ ਵਿੱਚ ਲੁਧਿਆਣਾ ਤੋਂ ਬਲਵਿੰਦਰ ਸਿੰਘ ਸਿਆਣ ਨੂੰ ਲੁਧਿਆਣਾ ਜ਼ਿਲ੍ਹੇ ਦਾ ਪ੍ਰਧਾਨ ਬਣਾਇਆ ਗਿਆ। -ਖੇਤਰੀ ਪ੍ਰਤੀਨਿਧ

Advertisement

Advertisement