ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਮਗੜ੍ਹੀਆ ਭਾਈਚਾਰੇ ਨੇ ਲਾਲਜੀਤ ਭੁੱਲਰ ਦੇ ਪੁਤਲੇ ਫੂਕੇ

06:56 AM Apr 16, 2024 IST
ਰਾਮਗੜ੍ਹੀਆ ਭਾਈਚਾਰੇ ਦੇ ਲੋਕ ਲਾਲਜੀਤ ਭੁੱਲਰ ਦਾ ਪੁਤਲਾ ਫੂਕਦੇ ਹੋਏ।

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 15 ਅਪਰੈਲ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਬੀਤੇ ਦਿਨ ਸਟੇਜ ਤੋਂ ਰਾਮਗੜ੍ਹੀਆ ਸਿੱਖ ਬਰਾਦਰੀ ਪ੍ਰਤੀ ਬੋਲੀ ਭੱਦੀ ਸ਼ਬਦਾਵਲੀ ਦੇ ਵਿਰੋਧ ਵਿੱਚ ਪਿੰਡ ਤਾਰਾਗੜ੍ਹ ਵਿੱਚ ਰਾਮਗੜ੍ਹੀਆ ਸਿੱਖ ਬਰਾਦਰੀ ਵੱਲੋਂ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਗੁਰਵਿੰਦਰ ਸਿੰਘ ਧੰਜਲ ਨੇ ਕਿਹਾ ਕਿ ਪੁਤਲਾ ਫੂਕਣ ਦਾ ਮਕਸਦ ਕਿਸੇ ਸਿਆਸਤ ਤੋਂ ਪ੍ਰੇਰਿਤ ਨਹੀਂ। ਇਸ ਦਾ ਮਕਸਦ ਸਿਰਫ਼ ਸਿਆਸਤਦਾਨਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਦੁਰਵਿਹਾਰ ਖ਼ਿਲਾਫ਼ ਲੋਕਾਂ ਦੀ ਕਚਹਿਰੀ ਹਮੇਸ਼ਾਂ ਖੁੱਲ੍ਹੀ ਰਹਿੰਦੀ ਹੈ। ਸ੍ਰੀ ਧੰਜਲ ਨੇ ਕਿਹਾ ਕਿ 17 ਅਪਰੈਲ ਨੂੰ ਉਨ੍ਹਾਂ ਦੀ ਉੱਚ ਪੱਧਰੀ ਮੀਟਿੰਗ ’ਚ ਜੋ ਵੀ ਫ਼ੈਸਲੇ ਲਏ ਜਾਣਗੇ ਉਹ ਰਾਮਗੜ੍ਹੀਆ ਸਿੱਖ ਬਰਾਦਰੀ ਪ੍ਰਵਾਨ ਕਰੇਗੀ। ਭੁਪਿੰਦਰ ਸਿੰਘ ਨੇ ਕਿਹਾ ਲਾਲਜੀਤ ਸਿੰਘ ਭੁੱਲਰ ਵੱਲੋਂ ਬੋਲੀ ਸ਼ਬਦਾਵਲੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰ ਸਿਆਸਤਦਾਨ ਯਕੀਨੀ ਬਣਾਵੇ ਕਿ ਆਪਣੇ ਵਿਰੋਧੀ ਸਾਥੀ ਉੱਪਰ ਸ਼ਬਦੀ ਹਮਲਾ ਉਸ ਦੀ ਨਿੱਜੀ ਜ਼ਿੰਦਗੀ ਜਾਂ ਉਸ ਦੀ ਬਰਾਦਰੀ ’ਤੇ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦਾ ਖ਼ਮਿਆਜ਼ਾ ‘ਆਪ’ ਨੂੰ ਭੁਗਤਣਾ ਪਵੇਗਾ।
ਇਸ ਮੌਕੇ ਪ੍ਰਿਥੀਪਾਲ ਸਿੰਘ ਗੋਲਡੀ, ਸ਼ਮਸ਼ੇਰ ਸਿੰਘ ਵਿਰਦੀ, ਦਵਿੰਦਰ ਸਿੰਘ, ਵਰਿੰਦਰ ਸਿੰਘ, ਧਰਮਪਾਲ ਸਿੰਘ, ਡਾ. ਸੁਖਦੇਵ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਸੁਖਦੇਵ ਸਿੰਘ ਨੰਬਰਦਾਰ, ਜੋਬਨਜੀਤ ਸਿੰਘ, ਹਰਬੰਸ ਸਿੰਘ, ਕਸ਼ਮੀਰ ਸਿੰਘ, ਰਣਜੀਤ ਸਿੰਘ, ਮਿਸਤਰੀ ਸਰਵਨਜੀਤ ਸਿੰਘ, ਤਰਲੋਕ ਸਿੰਘ, ਸੁਖਦੇਵ ਸਿੰਘ ਸਾਹ, ਕਰਮਜੀਤ ਸਿੰਘ, ਹਰਪਾਲ ਸਿੰਘ, ਹਰਵਿੰਦਰ ਸਿੰਘ, ਜੋਧਾ ਸਿੰਘ, ਆਤਮਾ ਸਿੰਘ, ਚਰਨਜੀਤ ਸਿੰਘ, ਸਾਬੀ ਧੰਜਲ, ਮੋਨੀ ਧੰਜਲ, ਧਰਮ ਸਿੰਘ, ਧਰਮ ਸਿੰਘ ਕਾਲਾ, ਤਰਸੇਮ ਸਿੰਘ, ਡਾ. ਜੋਬਨਜੀਤ ਸਿੰਘ ਆਦਿ ਮੌਜੂਦ ਸਨ।

Advertisement

ਭੁੱਲਰ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ: ਛੀਨਾ

ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ‘ਆਪ’ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਰਨਕਾਰ ਅਤੇ ਰਾਮਗੜ੍ਹੀਆ ਬਰਾਦਰੀ ਖ਼ਿਲਾਫ਼ ਵਰਤੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਨੈਤਿਕਤ ਆਧਾਰ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੁੱਲਰ ਮੰਤਰੀ ਹੁੰਦੀਆਂ ਜਾਤੀਆਂ ਬਾਰੇ ਭੱਦੀਆਂ ਟਿੱਪਣੀਆਂ ਕਰ ਕੇ ਆਪਣੀ ਸੌੜੀ ਸੋਚ ਉਜਾਗਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭੁੱਲਰ ਨੇ ਭਾਸ਼ਣ ਦੌਰਾਨ ਰਾਮਗੜ੍ਹੀਆ ਤੇ ਸੁਨਿਆਰਾ ਬਰਾਦਰੀ ਦਾ ਅਪਮਾਨ ਕੀਤਾ ਹੈ ਜਿਸ ਨਾਲ ਸਮੂਹ ਪੰਜਾਬੀਆਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਭੁੱਲਰ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।

‘ਆਪ’ ਉਮੀਦਵਾਰ ਖ਼ਿਲਾਫ਼ ਚੋਣ ਕਮਿਸ਼ਨ ਨੂੰ ਭੇਜਿਆ ਜਾਵੇਗਾ ਮੰਗ ਪੱਤਰ

ਫਗਵਾੜਾ (ਪੱਤਰ ਪ੍ਰੇਰਕ): ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰਾਮਗੜ੍ਹੀਆ ਭਾਈਚਾਰੇ ਖਿਲਾਫ਼ ਵਰਤੀ ਤਿੱਖੀ ਭਾਸ਼ਾ ਖਿਲਾਫ਼ ਇਸ ਵਰਗ ’ਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ। ਬਰਾਦਰੀ ਦੇ ਲੋਕਾਂ ਨੇ ਮੰਤਰੀ ਦਾ ਤਿੱਖਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫ਼ੈੱਡਰੇਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਕੁੰਦੀ ਨੇ ਕਿਹਾ ਕਿ ਬਰਾਦਰੀ ਦੇ ਲੋਕਾਂ ਦਾ ਵਫ਼ਦ 16 ਅਪਰੈਲ ਨੂੰ ਸਵੇਰੇ 11 ਵਜੇ ਐੱਸਡੀਐੱਮ ਤੇ ਐੱਸਪੀ ਫਗਵਾੜਾ ਨੂੰ ਮਿਲ ਕੇ ਚੋਣ ਕਮਿਸ਼ਨ ਦੇ ਨਾਂ ’ਤੇ ਮੰਗ ਪੱਤਰ ਦੇਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਬਿਆਨ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਮਾਰਨ ਵਾਲਾ ਹੈ। ਆਗੂਆਂ ਨੇ ਕਿਹਾ ਕਿ ਜ਼ਿੰਮੇਵਾਰ ਅਹੁਦੇ ’ਤੇ ਹੁੰਦਿਆਂ ਅਜਿਹੀ ਸ਼ਬਦਾਵਲੀ ਬੋਲਣਾ ਨਿੰਦਣਯੋਗ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Advertisement

Advertisement
Advertisement