ਮੀਡੀਆ ਹਸਤੀ ਤੇ ਰਾਮੋਜੀ ਸਮੂਹ ਦੇ ਚੇਅਰਮੈਨ ਰਾਮੋਜੀ ਰਾਓ ਦਾ ਦੇਹਾਂਤ
11:26 AM Jun 08, 2024 IST
Advertisement
ਹੈਦਰਾਬਾਦ, 8 ਜੂਨ
ਖ਼ਬਰਾਂ ਅਤੇ ਮਨੋਰੰਜਨ ਦੀ ਦੁਨੀਆ ਵਿੱਚ ਵੱਡੇ ਪੱਧਰ 'ਤੇ ਬਦਲਾਅ ਲਿਆਉਣ ਵਾਲੇ ਮਸ਼ਹੂਰ ਮੀਡੀਆ ਸ਼ਖਸੀਅਤ ਅਤੇ ਰਾਮੋਜੀ ਗਰੁੱਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਅੱਜ ਸਵੇਰੇ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ‘ਈਨਾਡੂ’ ਅਖ਼ਬਾਰ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਰਾਓ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ 5 ਜੂਨ ਨੂੰ ਇੱਥੋਂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਤੜਕੇ 4.50 ਵਜੇ ਉਨ੍ਹਾਂ ਦੀ ਮੌਤ ਹੋ ਗਈ। ਰਾਓ ਦੀ ਦੇਹ ਨੂੰ ਸ਼ਹਿਰ ਦੇ ਬਾਹਰਵਾਰ ਰਾਮੋਜੀ ਫਿਲਮ ਸਿਟੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਲਿਆਂਦਾ ਗਿਆ। ਰਾਮੋਜੀ ਰਾਓ ਨੇ ਅਣਵੰਡੇ ਆਂਧਰਾ ਪ੍ਰਦੇਸ਼ ਵਿੱਚ ਅਖ਼ਬਾਰ ਈਨਾਡੂ ਅਤੇ ਈਟੀਵੀ ਚੈਨਲ ਸਮੂਹ ਸ਼ੁਰੂ ਕਰਕੇ ਮੀਡੀਆ ਉਦਯੋਗ ਵਿੱਚ ਕ੍ਰਾਂਤੀ ਲਿਆ ਦਿੱਤੀ। ਉਨ੍ਹਾਂ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੇ ਪਰਿਵਾਰ ’ਚ ਪਤਨੀ ਤੇ ਪੁੱਤਰ ਹੈ।
Advertisement
Advertisement
Advertisement