ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਮੂਵਾਲੀਆ ਵੱਲੋਂ ਕਾਂਗਰਸ ਦੀ ਹਮਾਇਤ

07:50 AM May 28, 2024 IST

ਗਗਨਦੀਪ ਅਰੋੜਾ
ਲੁਧਿਆਣਾ, 27 ਮਈ
ਇਥੇ ਅੱਜ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਲੋਕ ਭਲਾਈ ਪਾਰਟੀ ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਪੱਤਰਕਾਰ ਮਿਲਣੀ ਦੌਰਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਜੇ ਕੋਈ ਪਾਰਟੀ ਦੇਸ਼ ਦਾ ਭਲਾ ਕਰ ਸਕਦੀ ਹੈ ਤਾਂ ਉਹ ‘ਇੰਡੀਆ’ ਗੱਠਜੋੜ ਹੀ ਹੈ। ਰਾਮੂਵਾਲੀਆ ਨੇ ਪੰਜਾਬ ਦੀਆਂ 13 ਸੀਟਾਂ ’ਤੇ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਤੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪਾਰਟੀ ਕਾਂਗਰਸੀ ਉਮੀਦਵਾਰਾਂ ਲਈ ਪ੍ਰਚਾਰ ਕਰੇਗੀ। ਸ੍ਰੀ ਰਾਮੂਵਾਲੀਆਂ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਟਰੈਵਲ ਏਜੰਟਾਂ ਦੀ ਠੱਗੀ ਰੋਕਣ ਲਈ ਕੋਈ ਚੋਣ ਮਨੋਰਥ ਪੱਤਰ ਜਾਰੀ ਨਹੀਂ ਕੀਤਾ। ਟਰੈਵਲ ਏਜੰਟ ਮੋਟੀ ਰਕਮ ਲੈ ਕੇ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਤਰੀਕੇ ਅਤੇ ਰਸਤੇ ਰਾਹੀਂ ਵਿਦੇਸ਼ ਭੇਜ ਰਹੇ ਹਨ। ਮਗਰੋਂ ਨੌਜਵਾਨਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ’ਚ ਇੰਡੀਆ ਗਠਜੋੜ ਦੀ ਸਰਕਾਰ ਬਣਦੀ ਹੈ ਤਾਂ ਇਸ ਸਬੰਧੀ ਕਾਨੂੰਨ ਲਿਆਂਦਾ ਜਾਵੇਗਾ।

Advertisement

Advertisement