ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੰਧਾਵਾ ਨੇ ਕਾਂਗਰਸੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕੀਤਾ

10:35 AM May 27, 2024 IST

ਪੱਤਰ ਪ੍ਰੇਰਕ
ਪਠਾਨਕੋਟ, 26 ਮਈ
ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਜੰਡਵਾਲ ਵਿੱਚ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਵਰਕਰਾਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਇੱਕ ਕਰਕੇ ਉਨ੍ਹਾਂ ਨੂੰ ਕਾਮਯਾਬ ਕਰਨਗੇ। ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਕੰਮ ਧਾਰ ਬਲਾਕ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣਾ, ਸੜਕਾਂ ਦੀ ਨੁਹਾਰ ਬਦਲਣਾ, ਜੰਗਲਾਤ ਵਿਭਾਗ ਵੱਲੋਂ ਧਾਰ ਬਲਾਕ ਦੇ ਕਿਸਾਨਾਂ ਦੀ ਖੋਹੀ ਗਈ 27500 ਏਕੜ ਜ਼ਮੀਨ ਵਾਪਸ ਦਿਵਾਉਣਾ, ਇੰਡਸਟਰੀ ਗਰੋਥ ਸੈਂਟਰ ਨੂੰ ਅਪਗਰੇਡ ਕਰ ਕੇ ਭਾਰੀ ਉਦਯੋਗ ਲਵਾਉਣਾ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੋਵੇਗਾ।

Advertisement

Advertisement
Advertisement