ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੰਧਾਵਾ ਨੇ ਡੀਸੀ ਖ਼ਿਲਾਫ਼ ਲਿਆਂਦਾ ਵਿਸ਼ੇਸ਼ ਅਧਿਕਾਰ ਮਤਾ

06:43 AM Oct 02, 2024 IST
ਡੀਸੀ ਦਫ਼ਤਰ ਦੇ ਬਾਹਰ ਗੱਲਬਾਤ ਕਰਦੇ ਸੁਖਜਿੰਦਰ ਰੰਧਾਵਾ, ਪ੍ਰਤਾਪ ਬਾਜਵਾ, ਤ੍ਰਿਪਤ ਬਾਜਵਾ ਅਤੇ ਬਰਿੰਦਰ ਮੀਤ ਸਿੰਘ ਪਾਹੜਾ।

ਕੇ.ਪੀ ਸਿੰਘ
ਗੁਰਦਾਸਪੁਰ, 1 ਅਕਤੂਬਰ
ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵਿਰੁੱਧ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ’ਚ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਥਿਤ ਨਿਰਾਦਰ ਕਰਨ ਲਈ ਵਿਸ਼ੇਸ਼ ਅਧਿਕਾਰ ਦਾ ਮਤਾ ਪਾਇਆ ਹੈ। ਉਨ੍ਹਾਂ ਨੇ ਐੱਸਪੀ (ਹੈੱਡਕੁਆਰਟਰ) ਜੁਗਰਾਜ ਸਿੰਘ, ਏਡੀਸੀ (ਵਿਕਾਸ) ਗੁਰਪ੍ਰੀਤ ਸਿੰਘ ਭੁੱਲਰ ਤੇ ਏਡੀਸੀ (ਜਨਰਲ) ਸੁਰਿੰਦਰ ਸਿੰਘ ਨੂੰ ਗਵਾਹ ਬਣਾਇਆ ਹੈ। ਡੀਸੀ ਦੇ ਦਫ਼ਤਰ ਵਿੱਚ ਘਟਨਾ ਵਾਪਰਨ ਸਮੇਂ ਇਹ ਸਾਰੇ ਅਧਿਕਾਰੀ ਮੌਜੂਦ ਸਨ।
ਦੱਸਣਯੋਗ ਹੈ ਕਿ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਅਧਿਕਾਰ ਅਤੇ ਛੋਟਾਂ ਮਿਲਦੀਆਂ ਹਨ ਜੋ ਉਨ੍ਹਾਂ ਦੇ ਫ਼ਰਜ਼ਾਂ ਨੂੰ ਪੂਰਾ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਦੀਆਂ ਹਨ। ਵਿਸ਼ੇਸ਼ ਅਧਿਕਾਰ ਮਤਾ, ਸੰਸਦ ਮੈਂਬਰਾਂ ਵੱਲੋਂ ਕੀਤੀ ਜਾਣ ਵਾਲੀ ਰਸਮੀ ਸ਼ਿਕਾਇਤ ਹੈ ਜੋ ਉਨ੍ਹਾਂ ਦੇ ਅਧਿਕਾਰਾਂ, ਸ਼ਕਤੀਆਂ ਅਤੇ ਸਨਮਾਨ ਨੂੰ ਕਮਜ਼ੋਰ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਚੁਣੌਤੀ ਦਿੰਦੀ ਹੈ।
ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਸਣੇ ਕਾਂਗਰਸੀਆਂ ਵੱਲੋਂ ਧਰਨਾ ਦਿੱਤਾ ਗਿਆ ਸੀ, ਇਸ ਮਗਰੋਂ ਉਹ ਡੀਸੀ ਨੂੰ ਮਿਲਣ ਗਏ। ਕਾਂਗਰਸੀ ਵਰਕਰਾਂ ਦੀ ਸ਼ਿਕਾਇਤ ਸੀ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਨਹੀਂ ਦਿੱਤਾ ਜਾ ਰਿਹਾ। ਜੇਕਰ ਕਿਸੇ ਉਮੀਦਵਾਰ ਨੇ ਪੰਚਾਇਤੀ ਚੋਣਾਂ ਲੜਨੀਆਂ ਹਨ ਤਾਂ ਉਸ ਲਈ ਐੱਨਓਸੀ ਲਾਜ਼ਮੀ ਦਸਤਾਵੇਜ਼ ਹੈ। ਰੰਧਾਵਾ ਅਤੇ ਪਾਹੜਾ ਦੀ ਡੀਸੀ ਨਾਲ ਤਕਰਾਰ ਕਰੀਬ ਅੱਧਾ ਘੰਟਾ ਜਾਰੀ ਰਿਹਾ। ਹਾਲਾਂਕਿ, ਤ੍ਰਿਪਤ ਬਾਜਵਾ ਅਤੇ ਪ੍ਰਤਾਪ ਬਾਜਵਾ ਅਫ਼ਰਾ ਤਫ਼ਰੀ ਦੇ ਦੌਰਾਨ ਸਹਿਜਤਾ ਬਣਾਏ ਰੱਖਣ ਦੀ ਕੋਸ਼ਿਸ਼ ਕੀਤੀ। ਰੰਧਾਵਾ ਨੇ ਇਲਜ਼ਾਮ ਲਗਾਇਆ ਕਿ ਡੀਸੀ ਨੇ ਉਨ੍ਹਾਂ ਨੂੰ ਦਫ਼ਤਰੋਂ ਚਲੇ ਜਾਣ ਲਈ ਕਿਹਾ।

Advertisement

ਕਿਸੇ ਨੂੰ ਬਾਹਰ ਜਾਣ ਲਈ ਨਹੀਂ ਕਿਹਾ: ਡੀਸੀ

ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਉਨ੍ਹਾਂ ਕਿਸੇ ਨੂੰ ਬਾਹਰ ਜਾਣ ਲਈ ਨਹੀਂ ਕਿਹਾ। ਅਜਿਹੇ ਇਲਜ਼ਾਮ ਲਗਾ ਕੇ ਰਾਈ ਦਾ ਪਹਾੜ ਬਣਾਏ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੀਸੀ ਅਨੁਸਾਰ ਜਦੋਂ ਸੁਖਜਿੰਦਰ ਰੰਧਾਵਾ ਉਨ੍ਹਾਂ ਨਾਲ ਚਰਚਾ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਚਾਹ ਦਿੱਤੀ ਗਈ। ਉਹ ਕਦੇ ਵੀ ਕਿਸੇ ਐੱਮਪੀ ਅਤੇ ਐਲਓਪੀ ਨੂੰ ਆਪਣਾ ਦਫ਼ਤਰ ਛੱਡਣ ਲਈ ਕਹਿਣ ਬਾਰੇ ਸੋਚ ਵੀ ਨਹੀਂ ਸਕਦੇ।

Advertisement
Advertisement