ਰੰਧਾਵਾ ਵੱਲੋਂ ਸ਼ਾਹਪੁਰ ਜਾਜਨ ਦੇ ਸਕੂਲ ਤੋਂ ਮੈਗਾ ਦਾਖ਼ਲਾ ਮੁਹਿੰਮ ਸ਼ੁਰੂ
ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 13 ਦਸੰਬਰ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਪਿੰਡ ਸ਼ਾਹਪੁਰ ਜਾਜਨ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੋਂ ਮੈਗਾ ਦਾਖ਼ਲਾ ਮੁਹਿੰਮ 2025-26 ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਦੌਰਾਨ ਸਿੱਖਿਆ ਕ੍ਰਾਂਤੀ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਪੱਖੋਂ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹਨ। ਉਨ੍ਹਾਂ ਦੱਸਿਆ ਕਿ ਇਹ ਪੰਜਾਬ ਵਿੱਚ ਪਹਿਲੀ ਵਾਰੀ ਹੋਇਆ ਹੈ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਾਹਰਲੇ ਦੇਸ਼ਾਂ ਤੋਂ ਟਰੇਨਿੰਗ ਦਿਵਾਈ ਜਾ ਰਹੀ ਹੈ। ਇਹ ਸਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਿੱਗਰ ਸੋਚ ਦਾ ਨਤੀਜਾ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖਲ ਕਰਵਾਉਣ।
ਇਸ ਮੌਕੇ ਸਰਪੰਚ ਤਜਿੰਦਰ ਸਿੰਘ, ਸਕੂਲ ਵਿਕਾਸ ਕਮੇਟੀ ਚੇਅਰਮੈਨ ਅਤੇ ਮੈਂਬਰ, ਸੈਂਟਰ ਹੈੱਡ ਟੀਚਰ ਪਵਨ ਕੁਮਾਰ, ਬੀ.ਆਰ.ਸੀ. ਲਵਪ੍ਰੀਤ ਸਿੰਘ, ਹੈੱਡ ਟੀਚਰ ਅਮਰਬੀਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਪੱਡਾ, ਮੈਡਮ ਸੁਮਨ ਬਾਲਾ ਸਰਕਾਰੀ ਪ੍ਰਾਇਮਰੀ ਸਕੂਲ ਖੋਦੇ ਬੇਟ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਜਾਜਨ ਦਾ ਸਮੂਹ ਸਟਾਫ਼ ਹਾਜ਼ਰ ਸੀ।