ਰੰਧਾਵਾ ਨੇ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ
08:34 AM Nov 11, 2024 IST
ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 10 ਨਵੰਬਰ
ਸਾਬਕਾ ਉਪ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨ ਹਲਕਾ ਡੇਰਾ ਬਾਬਾ ਨਾਨਕ ਵਿੱਚ ਜਨਤਕ ਰੈਲੀ ਦੌਰਾਨ ਲਗਾਏ ਦੋਸ਼ਾਂ ਵਿਰੁੱਧ ਖ਼ਿਲਾਫ਼ ਉਨ੍ਹਾਂ ਨੂੰ ਲੀਗਲ ਨੋਟਿਸ ਭੇਜਿਆ ਹੈ। ਉਨ੍ਹਾਂ ਆਖਿਆ ਕਿ ‘ਆਪ’ ਸੁਪਰੀਮੋ ਨੇ ਜੇ ਮੁਆਫ਼ੀ ਨਾ ਮੰਗੀ ਤਾਂ ਉਹ ਕਾਨੂੰਨੀ ਕਾਰਵਾਈ ਵੀ ਕਰਨਗੇ। ਸ੍ਰੀ ਰੰਧਾਵਾ ਦੇ ਕਰੀਬੀ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਲੋਕ ਸਭਾ ਦੇ ਸਪੀਕਰ ਨੂੰ ਵੀ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਲਕੇ ’ਚ ਹਾਰ ਤੋਂ ਬੁਖਲਾ ਕੇ ਦੋਸ਼ ਲਗਾ ਰਹੀ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਜੇ ਕੇਜਰੀਵਾਲ ਨੇ ਉਨ੍ਹਾਂ ’ਤੇ ਲਗਾਏ ਝੂਠੇ ਦੋਸ਼ਾਂ ਦੀ ਮੁਆਫ਼ੀ ਨਾ ਮੰਗੀ ਤਾਂ ਉਹ ਕੇਸ ਕਰਨ ਲਈ ਮਜਬੂਰ ਹੋਣਗੇ।
Advertisement
Advertisement