ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੰਧਾਵਾ ਵੱਲੋਂ ਬੂਟੇ ਲਾ ਕੇ ਹਰਿਆਵਲ ਲਹਿਰ ਦੀ ਸ਼ੁਰੂਆਤ

07:39 AM Jul 02, 2024 IST
ਬੂਟੇ ਲਗਾਉਂਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ। -ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 1 ਜੁਲਾਈ
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜੱਦੀ ਪਿੰਡ ਧਾਰੋਵਾਲੀ ’ਚ ਸਥਿਤ ਆਪਣੇ ਟਿਊਬਵੈੱਲ ’ਤੇ ਪੰਜ ਬੂਟੇ ਲਗਾ ਕਿ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲ ਦੇ ਨੇੜੇ ਪੰਜ-ਪੰਜ ਬੂਟੇ ਜ਼ਰੂਰ ਲਾਉਣ। ਇਸ ਲਾਲ ਵਾਤਾਵਰਨ ਦੀ ਸ਼ੁੱਧਤਾ ਨੂੰ ਵੱਡਾ ਹੁੰਗਾਰਾ ਮਿਲੇਗਾ। ਉਨ੍ਹਾਂ ਆਖਿਆ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਹਰਿਆਵਲ ਲਹਿਰ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। ਇਸ ਮੌਕੇ ’ਤੇ ਉਦੇਵੀਰ ਰੰਧਾਵਾ, ਕਿਸ਼ਨ ਚੰਦਰ ਮਹਾਜਨ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Advertisement

ਐੱਸਬੀਆਈ ਨੇ ਸਮਾਜ ਸੇਵਾ ਸੁਸਾਇਟੀ ਨੂੰ 250 ਬੂਟੇ ਦਿੱਤੇ

ਸ਼ਾਹਕੋਟ (ਪੱਤਰ ਪ੍ਰੇਰਕ): ਪੰਜਾਬ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਅੱਜ ਇੱਥੇ ਸਟੇਟ ਬੈਂਕ ਆਫ ਇੰਡੀਆ ਦੀ ਮੋਗਾ ਰੋਡ ਸਥਿਤ ਬ੍ਰਾਂਚ ਦੇ ਅਧਿਕਾਰੀਆਂ ਨੇ ਸਮਾਜ ਸੇਵਾ ਸੁਸਾਇਟੀ ਨੂੰ 250 ਬੂਟੇ ਦਿੱਤੇ। ਬੈਂਕ ਦੇ ਰੀਜਨਲ ਮੈਨੇਜਰ ਸੰਜੀਵ ਚੰਦਰਾ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਮਨੁੱਖਤਾਂ ਨਾਲ ਪਿਆਰ ਕਰਨ ਵਾਲਿਆਂ ਨੂੰ ਸੱਦਾ ਦਿਤਾ ਕਿ ਉਹ ਚੌਗਿਰਦੇ ਨੂੰ ਸਾਫ ਸੁਥਰਾ ਰੱਖਣ ਅਤੇ ਪਾਣੀਆਂ ਨੂੰ ਬਚਾਉਣ ਲਈ ਅੱਗੇ ਆਉਣ। ਸੁਸਾਇਟੀ ਦੇ ਪ੍ਰਧਾਨ ਬੌਬੀ ਕੰਡਾ ਨੇ ਬੈਂਕ ਵੱਲੋਂ ਉਨ੍ਹਾਂ ਨੂੰ ਬੂਟੇ ਦੇਣ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ, ਗੁਰਬਲਿਹਾਰ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ ਝੀਤਾ ਤੇ ਸੁੱਖਾ ਸਿੰਘ ਆਦਿ ਹਾਜ਼ਰ ਸਨ।

Advertisement
Advertisement
Advertisement