ਸਾਹਿਤ ਅਕਾਦਮੀ ਦੇ ਪ੍ਰਧਾਨ ਬਣਨ ’ਤੇ ਰੰਧਾਵਾ ਦਾ ਸਨਮਾਨ
06:48 AM Oct 02, 2024 IST
Advertisement
ਅੰਮ੍ਰਿਤਸਰ: ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਆਤਮ ਸਿੰਘ ਰੰਧਾਵਾ ਦੇ ਪੰਜਾਬ ਸਾਹਿਤ ਅਕਾਦਮੀ ਦਾ ਪ੍ਰਧਾਨ ਬਣਨ ’ਤੇ ਅੱਜ ਸਨਮਾਨ ਸਮਾਰੋਹ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਤਮ ਸਿੰਘ ਰੰਧਾਵਾ ਨੂੰ ਸਨਮਾਨਿਤ ਕੀਤਾ। ਪੰਜਾਬ ਸਰਕਾਰ ਵੱਲੋਂ ਆਪਣੇ ਮਾਹਿਰਾਂ ਦੀ ਰਾਏ ਅਨੁਸਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਅਤੇ ਅਸ਼ਵਨੀ ਚੈਟਲੇ ਨੂੰ ਪੰਜਾਬ ਸੰਗੀਤ ਨਾਟਕ ਅਕਾਦਮੀ ਦਾ ਪ੍ਰਧਾਨ ਥਾਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਾ. ਰੰਧਾਵਾ 2001 ’ਚ ਵਿਭਾਗ ’ਚ ਬਤੌਰ ਸਹਾਇਕ ਪ੍ਰੋਫੈਸਰ ਆਏ ਸਨ ਅਤੇ 2019 ’ਚ ਉਨ੍ਹਾਂ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ। -ਪੱਤਰ ਪ੍ਰੇਰਕ
Advertisement
Advertisement
Advertisement