ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੰਧਾਵਾ ਦੀ ਬੋਲ-ਬਾਣੀ ਕਰ ਰਹੀ ਹੈ ਕਾਂਗਰਸ ਦਾ ਨੁਕਸਾਨ: ਧਾਲੀਵਾਲ

07:32 AM Nov 16, 2024 IST
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 15 ਨਵੰਬਰ
ਕੈਬਨਿਟ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਜ਼ਿਮਨੀ ਚੋਣ ਲਈ ‘ਆਪ’ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਨੇ ਅੱਧੀ ਦਰਜਨ ਵਿਧਾਇਕਾਂ ਦੀ ਹਾਜ਼ਰੀ ’ਚ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਅੱਜ ਇੱਥੇ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਬੋਲ-ਬਾਣੀ ਕਰਕੇ ਇਸ ਹਲਕੇ ’ਚ ਕਾਂਗਰਸ ਦਾ ਕੋਈ ਵੱਡਾ ਲੀਡਰ ਚੋਣ ਪ੍ਰਚਾਰ ਲਈ ਨਹੀਂ ਆਇਆ। ਉਨ੍ਹਾਂ ਆਖਿਆ ਕਿ ਇਸ ਹਲਕੇ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜਾਂ ਹੋਰ ਕੋਈ ਲੀਡਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ਇੱਕ ਦਿਨ ਸਿਰਫ਼ ਹਾਜ਼ਰੀ ਭਰਨ ਆਏ ਸਨ। ਮੰਤਰੀ ਧਾਲੀਵਾਲ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਇਸ ਵਾਰ ਰੰਧਾਵਾ ਨੂੰ ਜ਼ਰੂਰ ਸਬਕ ਸਿਖਾ ਦੇਣਗੇ। ਉਨ੍ਹਾਂ ਮਜ਼ਾਕੀਆ ਲਹਿਜ਼ੇ ’ਚ ਕਿਹਾ ਕਿ ਐਮਪੀ ਰੰਧਾਵਾ ਦੇ ਪਰਿਵਾਰਕ ਮੈਂਬਰ ਹੀ ਉਸ ਨੂੰ ਬੋਲਬਾਣੀ ਸੁਧਾਰਨ ਲਈ ਅੱਗੇ ਆਉਣ, ਕਿਉਂਕਿ ਉਹ ਹੋਰ ਕਾਂਗਰਸ ਲੀਡਰਾਂ ਨੂੰ ਤਾਂ ਕੁਝ ਨਹੀਂ ਸਮਝਦੇ।
ਇਸ ਮੌਕੇ ਮੰਤਰੀ ਧਾਲੀਵਾਲ ਤੋਂ ਇਲਾਵਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਖੇਮਕਰਨ ਤੋਂ ਵਿਧਾਇਕ ਸਵਰਨ ਸਿੰਘ, ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਗਿਆਸਪੁਰਾ, ਮੰਤਰੀ ਲਾਲਜੀਤ ਸਿੰਘ ਭੁੱਲਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਡੇਰਾ ਬਾਬਾ ਨਾਨਕ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਅਤੇ ‘ਆਪ’ ਆਗੂਆਂ ਨੇ ਡੇਰਾ ਬਾਬਾ ਨਾਨਕ ਬਾਜ਼ਾਰ ਵਿੱਚ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ।

Advertisement

Advertisement