For the best experience, open
https://m.punjabitribuneonline.com
on your mobile browser.
Advertisement

ਕੀੜੇਮਾਰ ਦਵਾਈਆਂ ਵੇਚਣ ਵਾਲੇ ਡੀਲਰਾਂ ਦੀ ਅਚਨਚੇਤ ਚੈਕਿੰਗ

09:49 AM Jul 11, 2024 IST
ਕੀੜੇਮਾਰ ਦਵਾਈਆਂ ਵੇਚਣ ਵਾਲੇ ਡੀਲਰਾਂ ਦੀ ਅਚਨਚੇਤ ਚੈਕਿੰਗ
ਪਿੰਡ ਫਤਹਿਗੜ੍ਹ ਕੋਰੋਟਾਣਾ ਵਿੱਚ ਇੱਕ ਦੁਕਾਨ ’ਤੇ ਜਾਂਚ ਕਰਦੇ ਹੋਏ ਅਧਿਕਾਰੀ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 10 ਜੁਲਾਈ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਖੇਤੀਬਾੜੀ ਅਧਿਕਾਰੀਆਂ ਦੀ ਟੀਮ ਵੱਲੋਂ ਖਾਦ ਤੇ ਕੀੜੇਮਾਰ ਦਵਾਈਆਂ ਵੇਚਣ ਵਾਲੇ ਡੀਲਰਾਂ ਉੱਤੇ ਅਚਨਚੇਤ ਛਾਪੇਮਾਰੀ ਕੀਤੀ। ਇਸ ਕਾਰਵਾਈ ਤੋਂ ਡਰਦੇ ਕਈ ਡੀਲਰ ਆਪਣੀਆਂ ਦੁਕਾਨਾਂ ਬੰਦ ਕਰਕੇ ਖਿਸਕ ਗਏ। ਇਸ ਮੌਕੇ ਊਣਤਾਈਆਂ ਸਾਹਮਣੇ ਆਉਣ ’ਤੇ ਇੱਕ ਡੀਲਰ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਗਿਆ ਹੈ।ਮੁੱਖ ਖੇਤੀਬਾਡੀ ਅਫ਼ਸਰ ਡਾ. ਬਰਾੜ ਨੇ ਦੱਸਿਆ ਕਿ ਉਨ੍ਹਾਂ ਮੈ. ਧਵਨ ਐਗਰੋਟੈੱਕ, ਪਿੰਡ ਫ਼ਤਿਹਗੜ੍ਹ ਕੋਰੋਟਾਣਾ ਦੀ ਬਲਾਕ ਕੋਟ ਈਸੇ ਖਾਂ ਅਧਿਕਾਰੀਆਂ ਨਾਲ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਊਣਤਾਈਆਂ ਪਾਈਆਂ ਗਈਆਂ ਜਿਸ ਕਾਰਨ ਉਸ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਜੇਕਰ ਡੀਲਰ ਵੱਲੋਂ ਢੁੱਕਵਾਂ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਮਿਆਰੀ ਦਿਵਾਈ, ਖਾਦ, ਬੀਜ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਖਾਦ, ਬੀਜ ਤੇ ਕੀਟਨਾਸ਼ਕ ਰਸਾਇਣਾਂ ਦੀ ਵਿਕਰੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਤੇ ਡੀਲਰਾਂ ਨੂੰ ਗੈਰ ਮਿਆਰੀ ਜਾਂ ਨਕਲੀ ਅਤੇ ਘਟੀਆ ਖਾਦ ਜਾਂ ਕੀੜੇਮਾਰ ਦਵਾਈਆਂ ਦੀ ਵਿਕਰੀ ਕਰਨ ਤੋਂ ਹਰ ਹੀਲੇ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖਾਦ ਆਦਿ ਨਾਲ ਕਿਸੇ ਵੀ ਕਿਸਾਨ ਨੂੰ ਜਬਰੀ ਵਾਧੂ ਸਾਮਾਨ ਵੇਚਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੱਕਾ ਬਿੱਲ ਜ਼ਰੂਰ ਲੈਣ ਅਤੇ ਖਾਦ, ਬੀਜ, ਕੀੜੇਮਾਰ ਦਵਾਈਆਂ ਦੀ ਵਰਤੋਂ ਪੀਏਯੂ ਜਾਂ ਖੇਤੀ ਬਾੜੀ ਵਿਭਾਗ ਤੋਂ ਸਿਫ਼ਾਰਸ਼ਸ਼ੁਦਾ ਮਾਤਰਾ ਅਨੁਸਾਰ ਕਰਨ।
ਉਨ੍ਹਾਂ ਕਿਹਾ ਕਿ ਡੀਲਰਾਂ ਨਾਲ ਮੀਟਿੰਗ ਕਰਕੇ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਡੀਲਰ ਖਾਦ ਜਾਂ ਕੀੜੇ ਮਾਰ ਜ਼ਹਿਰਾਂ ਨਾਲ ਕੋਈ ਵੀ ਵਾਧੂ ਸਮੱਗਰੀ ਜਬਰੀ ਵੇਚੀ ਗਈ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisement

Advertisement
Author Image

joginder kumar

View all posts

Advertisement
Advertisement
×