For the best experience, open
https://m.punjabitribuneonline.com
on your mobile browser.
Advertisement

ਰੰਗਲਾ ਪੰਜਾਬ: ਹੁਨਰ ਦੀ ਪਛਾਣ ਬਣਨਗੇ ਨਸ਼ਾ ਛੁਡਾਊ ਕੇਂਦਰ

09:09 AM Sep 08, 2024 IST
ਰੰਗਲਾ ਪੰਜਾਬ  ਹੁਨਰ ਦੀ ਪਛਾਣ ਬਣਨਗੇ ਨਸ਼ਾ ਛੁਡਾਊ ਕੇਂਦਰ
ਮੋਗਾ ਵਿਚ ਹੁਨਰ ਵਿਕਾਸ ਮਿਸ਼ਨ ਦੀ ਟੀਮ ਨਾਲ ਗੱਲਬਾਤ ਕਰਦੇ ਐੱਸਐੱਸਪੀ ਅੰਕੁਰ ਗੁਪਤਾ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 7 ਸਤੰਬਰ
ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਸ਼ਾ ਛੁਡਾਊ ਕੇਂਦਰ ਜਨੇਰ ਵਿਚ ਨਸ਼ਾ ਛੱਡ ਚੁੱਕੇ ਅਤੇ ਛੱਡਣ ਦੇ ਚਾਹਵਾਨ ਨੌਜਵਾਨਾਂ ਦਾ ਹੁਨਰ ਨਿਖਾਰਨ ਲਈ ਇਲੈਕਟ੍ਰੀਸ਼ੀਅਨ, ਪਲੰਬਰ, ਫੂਡ ਤੇ ਗਾਰਡਨਰ ਆਦਿ ਆਫਲਾਈਨ ਕੋਰਸ ਸ਼ੁਰੂ ਕੀਤੇ ਗਏ ਹਨ।
ਜ਼ਿਲ੍ਹਾ ਪੁਲੀਸ ਮੁਖੀ ਅੰਕੁਰ ਗੁਪਤਾ ਅਤੇ ਐੱਸਪੀ ਹੈਡਕੁਆਟਰ ਗੁਰਸ਼ਰਨਜੀਤ ਸਿੰਘ ਸੰਧੂ ਨੇ ਪੰਜਾਬ ਹੁਨਰ ਵਿਕਾਸ ਟੀਮ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸ਼ਿਕਾਰ ਲੋਕਾਂ ਦੇ ਮੁੜ ਵਸੇਬੇ ਲਈ ਇਕ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ। ਪੁਲੀਸ, ਪ੍ਰਸ਼ਾਸ਼ਨ ਮਿਸ਼ਨ ਟੀਮ ਨਾਲ ਮਿਲ ਕੇ ਇਨ੍ਹਾਂ ਨੌਜਵਾਨਾਂ ਦੇ ਹੁਨਰ ਦੀ ਪਛਾਣ ਕਰਕੇ ਉਨ੍ਹਾਂ ਨੂੰ ਚੰਗੇ ਰਾਹ ਉਪਰ ਤੋਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਨਰ ਸਿਖਲਾਈ ਅਤੇ ਰੁਜ਼ਗਾਰ, ਸਵੈ-ਰੁਜ਼ਗਾਰ ਦੇ ਮੌਕਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਮਨਪ੍ਰੀਤ ਕੌਰ, ਕੇਦਰ ਇੰਚਾਰਜ ਹਰਪ੍ਰੀਤ ਸਿੰਘ ਤੇ ਹੋਰ ਟੀਮ ਮੈਂਬਰਾਂ ਨੇ ਦੱਸਿਆ ਕਿ ਜਨੇਰ ਨਸ਼ਾ ਛੁਡਾਉ ਕੇਂਦਰ ਵਿੱਚ ਕੈਂਪ ਵਿਚ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਨਸ਼ੇ ਛੱਡਣ, ਸੋਹਣੀ ਜ਼ਿੰਦਗੀ ਜਿਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੁਲੀਸ ਦੀ ਸਹਾਇਤਾ ਨਾਲ ਇਨਾਂ ਨੌਜਵਾਨਾਂ ਦੀ ਰੁਚੀ ਅਤੇ ਮਾਰਕੀਟ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਇਲੈਕਟਰੀਸ਼ੀਅਨ, ਪਲੰਬਰ, ਫੂਡ, ਗਾਰਡਨਰ ਤੋਂ ਇਲਾਵਾ ਬਹੁਤ ਸਾਰੇ ਆਫਲਾਇਨ ਸਕਿਲ ਕੋਰਸ ਕਰਵਾਏ ਜਾਣਗੇ।

Advertisement
Advertisement
Author Image

Advertisement