For the best experience, open
https://m.punjabitribuneonline.com
on your mobile browser.
Advertisement

ਰੰਗਲਾ ਪੰਜਾਬ ਮੇਲਾ: ਕਮਿਸ਼ਨਰ ਵੱਲੋਂ ਸੁੰਦਰੀਕਰਨ ਦੇ ਕੰਮਾਂ ਦਾ ਜਾਇਜ਼ਾ

09:48 AM Feb 21, 2024 IST
ਰੰਗਲਾ ਪੰਜਾਬ ਮੇਲਾ  ਕਮਿਸ਼ਨਰ ਵੱਲੋਂ ਸੁੰਦਰੀਕਰਨ ਦੇ ਕੰਮਾਂ ਦਾ ਜਾਇਜ਼ਾ
ਮੇਲੇ ਦੀਆਂ ਤਿਆਰੀਆਂ ਵਜੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਹਰਪ੍ਰੀਤ ਸਿੰਘ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 20 ਫਰਵਰੀ
ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪੂਰੀ ਦੁਨੀਆ ਵਿੱਚ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਆਰੰਭੀ ਗਈ ਮੁਹਿੰਮ ਦੇ ਹਿੱਸੇ ਵਜੋਂ 23 ਤੋਂ 29 ਫਰਵਰੀ 2024 ਤੱਕ ਚੱਲਣ ਵਾਲੇ ਰੰਗਲਾ ਪੰਜਾਬ ਮੇਲੇ ਲਈ ਅੰਮ੍ਰਿਤਸਰ ਨੂੰ ਚੁਣਿਆ ਗਿਆ ਹੈ। ਅੱਜ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਇਸ ਸਬੰਧ ’ਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਗੋਲਡਨ ਗੇਟ ਨੇੜੇ ਜੀ.ਟੀ ਰੋਡ ਦਾ ਦੌਰਾ ਕੀਤਾ। ਇਸ ਮੌਕੇ ਐੱਸਈ ਸੰਦੀਪ ਸਿੰਘ, ਐੱਸਡੀਓ ਗੁਰਪਾਲ ਅਤੇ ਜੇਈ ਅਰੁਣ ਵੀ ਮੌਜੂਦ ਸਨ। ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਵਿੱਤਰ ਨਗਰੀ ਦੇ ਨਾਗਰਿਕਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਰੰਗਲਾ ਪੰਜਾਬ ਮੇਲੇ ਲਈ ਅੰਮ੍ਰਿਤਸਰ ਸ਼ਹਿਰ ਦੀ ਚੋਣ ਕੀਤੀ ਹੈ ਅਤੇ ਨਗਰ ਨਿਗਮ ਅੰਮ੍ਰਿਤਸਰ ਨੂੰ ਸੈਲਾਨੀਆਂ ਲਈ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਸਜਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੋਲਡਨ ਗੇਟ ਤੋਂ ਅਲਫ਼ਾ ਵਨ ਤੱਕ ਬੀ.ਆਰ.ਟੀ.ਐਸ ਸੜਕ ਨੂੰ ਨਵੇਂ ਪੇਂਟ ਅਤੇ ਹੋਰ ਮੁਰੰਮਤ ਦੇ ਕੰਮਾਂ ਨਾਲ ਚਮਕਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਸਾਰੀਆਂ ਸੜਕਾਂ ਸਾਫ਼ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

Advertisement

Advertisement
Author Image

joginder kumar

View all posts

Advertisement
Advertisement
×