ਰਾਣੀ ਸਨੋਲੀਆ ਜ਼ਿਲ੍ਹਾ ਸਕੱਤਰ ਨਿਯੁਕਤ
08:40 AM Oct 23, 2024 IST
Advertisement
ਰਾਜਪੁਰਾ: ਭਾਰਤੀ ਯੁਵਾ ਏਕਤਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਨੇਹਾ ਸਿੰਘ ਦੇ ਨਿਰਦੇਸ਼ਾਂ ਤਹਿਤ ਪਾਰਟੀ ਦੇ ਸੂਬਾ ਪ੍ਰਧਾਨ ਜਸਪਾਲ ਸਿੰਘ ਨੇ ਰਾਣੀ ਸਨੋਲੀਆ ਨੂੰ ਜ਼ਿਲ੍ਹਾ ਪਟਿਆਲ਼ਾ ਦਾ ਸਕੱਤਰ ਨਿਯੁਕਤ ਕੀਤਾ ਹੈ। ਜਸਪਾਲ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਰਾਣੀ ਸਨੋਲੀਆ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੀਆਂ ਆਸਾਂ ’ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਅਜੈ ਕੁਮਾਰ, ਸੁਖਵਿੰਦਰ ਸਿੰਘ, ਬਾਬਾ ਸਿੰਘ, ਸ਼ੈਲੇਂਦਰ ਸਿੰਘ, ਸੁਰਜੀਤ ਸਿੰਘ, ਰਾਜਨੀਤ ਕੌਰ ਬਬਲੀ, ਕੁਲਵਿੰਦਰ ਕੌਰ, ਗੁਰਵਿੰਦਰ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement