ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੰਜਿਸ਼: ਚਾਕੂ ਮਾਰ ਕੇ ਸੁਰੱਖਿਆ ਗਾਰਡ ਦਾ ਕਤਲ

08:26 AM Oct 05, 2024 IST

ਹਰਜੀਤ ਸਿੰਘ
ਡੇਰਾਬੱਸੀ, 4 ਅਕਤੂਬਰ
ਇਥੋਂ ਦੇ ਨੇੜਲੇ ਪਿੰਡ ਰਾਮਪੁਰ ਬਹਿਲ ਦੇ ਇਕ ਸੁਰੱਖਿਆ ਗਾਰਡ ਦਾ ਦੋ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਸੁਰੱਖਿਆ ਗਾਰਡ ਦੀ ਪਛਾਣ ਕਰਮਜੀਤ ਸਿੰਘ (42) ਵਾਸੀ ਪਿੰਡ ਰਾਮਪੁਰ ਬਹਿਲ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਪਵਨ ਨੇ ਦੱਸਿਆ ਕਿ ਉਸਦਾ ਭਰਾ ਕਰਮਜੀਤ ਸਿੰਘ ਪਿੰਡ ਭਾਂਖਰਪੁਰ ਵਿੱਚ ਬਤੌਰ ਸੁਰੱਖਿਆ ਗਾਰਡ ਕੰਮ ਕਰਦਾ ਸੀ। ਅੱਜ ਸਵੇਰ ਕਰੀਬ ਸੱਤ ਵਜੇ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਡਿਊਟੀ ’ਤੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਮਾਹੀਂਵਾਲਾ ਦੇ ਨੇੜੇ ਪਹੁੰਚਿਆਂ, ਉਥੇ ਭਿੰਦਰ ਸਿੰਘ ਵਾਸੀ ਪਿੰਡ ਸਮਗੌਲੀ ਨੇ ਇਕ ਸਾਥੀ ਨਾਲ ਰਲ ਕੇ ਕਰਮਜੀਤ ਸਿੰਘ ਨੂੰ ਰੋਕ ਲਿਆ ਅਤੇ ਆਉਂਦੇ ਹੀ ਉਸਦੀ ਕੁੱਟਮਾਰ ਕਰਨ ਸ਼ੁਰੂ ਕਰ ਦਿੱਤੀ।
ਭਿੰਦਰ ਸਿੰਘ ਨੇ ਚਾਕੂ ਮਾਰ ਕੇ ਕਰਮਜੀਤ ਸਿੰਘ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਭਤੀਜੇ ਮਨੀਸ਼ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਤੋਂ ਹੀ ਕਰਮਜੀਤ ਸਿੰਘ ਨਾਲ ਰੰਜਿਸ਼ ਰੱਖਦਾ ਸੀ।
ਪਿੰਡ ਦੇ ਵੱਡੀ ਗਿਣਤੀ ਵਿੱਚ ਵਸਨੀਕ ਪੁਲੀਸ ਸਟੇਸ਼ਨ ਦੇ ਬਾਹਰ ਇਕੱਤਰ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਪੁਲੀਸ ਨੇ ਮ੍ਰਿਤਕ ਦੇ ਭਰਾ ਦੇ ਬਿਆਨ ’ਤੇ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮ ਭਿੰਦਰ ਸਿੰਘ ਵਾਸੀ ਪਿੰਡ ਸਮਗੌਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਮੁੱਢਲੀ ਪੜਤਾਲ ਦੌਰਾਨ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਦੇ ਨਾਲ ਆਏ ਉਸਦੇ ਸਾਥੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement