ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਬਰ-ਜਨਾਹ ਮਾਮਲਾ: ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ

07:22 AM Sep 02, 2023 IST
featuredImage featuredImage

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਸਤੰਬਰ
ਦਿੱਲੀ ਦੇ ਸ਼ਕੂਰਪੁਰ ਇਲਾਕੇ ਤੋਂ ਸ਼ੁੱਕਰਵਾਰ ਸਵੇਰੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਤੜਕੇ 4.00 ਵਜੇ ਇੱਕ ਵਿਅਕਤੀ ਨੇ 85 ਸਾਲਾ ਔਰਤ ਨਾਲ ਜਬਰ-ਜਨਾਹ ਕੀਤਾ। ਜਾਣਕਾਰੀ ਮੁਤਾਬਕ ਇਹ ਮਹਿਲਾ ਇੱਕਲੀ ਹੀ ਝੌਪੜੀ ਵਿੱਚ ਰਹਿੰਦੀ ਸੀ।
ਇਸ ਮਾਮਲੇ ’ਚ ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਨੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਵਿਅਕਤੀ ਨੇ ਔਰਤ ਨੂੰ ਮਾਰਨ ਦੀ ਕੋਸ਼ਿਸ਼ ਵੀ ਕੀਤੀ ਜਿਸ ’ਚ ਉਸ ਨੇ ਔਰਤ ਦਾ ਗਲਾ ਘੁੱਟ ਕੇ ਉਸ ਦੇ ਚਿਹਰੇ ਅਤੇ ਬੁੱਲ੍ਹਾਂ ’ਤੇ ਬਲੇਡ ਨਾਲ ਵਾਰ ਕੀਤਾ। ਕਮਿਸ਼ਨ ਨੇ ਦਿੱਲੀ ਪੁਲੀਸ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ। ਕਿ ਸ਼ੁੱਕਰਵਾਰ ਸਵੇਰੇ 4 ਵਜੇ ਇੱਕ ਵਿਅਕਤੀ ਸ਼ਕੂਰਪੁਰ ਇਲਾਕੇ ਵਿੱਚ ਇੱਕ 85 ਸਾਲਾ ਔਰਤ ਦੀ ਝੁੱਗੀ ਵਿੱਚ ਜ਼ਬਰਦਸਤੀ ਦਾਖਲ ਹੋਇਆ। ਪਤੀ ਦੀ ਮੌਤ ਤੋਂ ਬਾਅਦ ਔਰਤ ਝੁੱਗੀ ’ਚ ਇਕੱਲੀ ਰਹਿ ਰਹੀ ਸੀ। ਉਸ ਨੇ ਔਰਤ ਦੇ ਮੂੰਹ ’ਤੇ ਮੁੱਕਾ ਮਾਰਿਆ ਅਤੇ ਬਲੇਡ ਨਾਲ ਉਸ ਦੇ ਬੁੱਲ੍ਹ ਕੱਟ ਦਿੱਤੇ।
ਇੰਨਾ ਹੀ ਨਹੀਂ ਮੁਲਜ਼ਮ ਨੇ ਬਜ਼ੁਰਗ ਔਰਤ ਦਾ ਗਲਾ ਘੁੱਟਣ ਦੀ ਵੀ ਕੋਸ਼ਿਸ਼ ਕੀਤੀ। ਸਵਾਤੀ ਮਾਲੀਵਾਲ ਨੇ ਆਪਣੀ ਚਿੱਠੀ ’ਚ ਲਿਖਿਆ ਹੈ ਕਿ ਔਰਤ ਦੇ ਪੂਰੇ ਚਿਹਰੇ ਅਤੇ ਗੁਪਤ ਅੰਗ ’ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਇਸ ਮਾਮਲੇ ਵਿੱਚ ਕਮਿਸ਼ਨ ਨੇ ਪੁਲੀਸ ਨੂੰ ਮੁਲਜ਼ਮਾਂ ਦੀ ਗ੍ਰਿਫ਼ਤਾਰੀ, ਕੇਸ ਵਿੱਚ ਚੁੱਕੇ ਗਏ ਕਦਮ, ਐੱਫਆਈਆਰ ਦੀ ਕਾਪੀ ਅਤੇ ਹੋਰ ਜਾਣਕਾਰੀ ਮੰਗੀ ਹੈ।

Advertisement

Advertisement