ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਬਰ-ਜਨਾਹ ਮਾਮਲਾ: ਧਰਨੇ ’ਤੇ ਬੈਠੀਆਂ ਮਾਂ-ਧੀ ’ਤੇ ਔਰਤਾਂ ਵੱਲੋਂ ਪਥਰਾਅ

07:42 AM Sep 07, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਸਤੰਬਰ
ਪੁਲੀਸ ਕਮਿਸ਼ਨਰ ਦਫਤਰ ਬਾਹਰ ਪਿਛਲੇ ਕੁਝ ਦਿਨਾਂ ਤੋਂ ਸਮੂਹਿਕ ਜਬਰ-ਜਨਾਹ ਦੇ ਮਾਮਲੇ ’ਚ ਧਰਨੇ ’ਤੇ ਬੈਠੀ ਪੀੜਤ ਲੜਕੀ ਤੇ ਉਸ ਦੀ ਮਾਂ ’ਤੇ ਅੱਜ ਦੁਪਹਿਰ ਵੇਲੇ ਕੁਝ ਔਰਤਾਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਕਾਫ਼ੀ ਹੰਗਾਮਾ ਹੋਇਆ। ਇਸ ਮੌਕੇ ਦੋਵਾਂ ਧਿਰਾਂ ਨੇ ਇੱਕ-ਦੂਜੇ ’ਤੇ ਪਥਰਾਅ ਵੀ ਕੀਤਾ। ਪਥਰਾਅ ਕਰਨ ਵਾਲੀਆਂ ਔਰਤਾਂ, ਜਦੋਂ ਭੱਜਣ ਲੱਗੀਆਂ ਤਾਂ ਉੱਥੇ ਮੌਜੂਦ ਕੁਝ ਲੋਕਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਪੁਲੀਸ ਕਮਿਸ਼ਨਰ ਦਫ਼ਤਰ ਲੈ ਗਏ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਪੰਜ ਅਤੇ ਏਸੀਪੀ ਸਿਵਲ ਲਾਈਨ ਖ਼ੁਦ ਮੌਕੇ ’ਤੇ ਪੁੱਜੇ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਧਰਨੇ ’ਤੇ ਬੈਠੀਆਂ ਜਬਰ-ਜਨਾਹ ਪੀੜਤ ਲੜਕੀ ਤੇ ਉਸ ਦੀ ਮਾਂ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਸਾਹਨੇਵਾਲ ਦੀ ਪੁਲੀਸ ਨੇ ਗਲਤ ਅਤੇ ਢਿੱਲੀ ਕਾਰਵਾਈ ਕੀਤੀ ਹੈ। ਉਸ ਨੇ ਚਾਰ ਜਣਿਆਂ ਖ਼ਿਲਾਫ਼ ਦੋਸ਼ ਲਾਏ ਸਨ, ਜਦਕਿ ਪੁਲੀਸ ਨੇ ਦੋ ਜਣਿਆਂ ਨੂੰ ਨਾਮਜ਼ਦ ਕਰ ਕੇ ਗ੍ਰਿਫਤਾਰ ਕੀਤਾ ਹੈ। ਬਾਕੀ ਦੋਵੇਂ ਜਣੇ ਸ਼ਰੇਆਮ ਘੁੰਮ ਰਹੇ ਹਨ। ਪੀੜਤਾ ਨੇ ਦੋਸ਼ ਲਾਇਆ ਕਿ ਉਹ ਉਸ ਨੂੰ ਕਾਫੀ ਸਮੇਂ ਤੋਂ ਧਮਕੀਆਂ ਦੇ ਰਹੇ ਹਨ। ਉਹ ਕਈ ਵਾਰ ਪੁਲੀਸ ਨੂੰ ਸ਼ਿਕਾਇਤ ਕਰ ਚੁੱਕੀ ਹੈ ਪਰ ਪੁਲੀਸ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਸਨ। ਇਸ ਦੌਰਾਨ ਅੱਜ ਕੁਝ ਔਰਤਾਂ ਆਈਆਂ ਅਤੇ ਉਨ੍ਹਾਂ ਨੇ ਆਉਂਦਿਆਂ ਹੀ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਵੀ ਆਪਣੇ ਬਚਾਅ ਲਈ ਪੱਥਰ ਮਾਰੇ। ਏਸੀਪੀ ਜਤਿਨ ਬਾਂਸਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement