ਜਬਰ-ਜਨਾਹ: ਬਰਖਾਸਤ ਹੌਲਦਾਰ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ
09:14 AM Jul 26, 2023 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 25 ਜੁਲਾਈ
ਬਾਬੈਨ ਦੇ ਥਾਣੇ ਵਿੱਚ ਨਾਬਾਲਗ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਬਰਖਾਸਤ ਹੌਲਦਾਰ ਸ਼ਾਮ ਲਾਲ ਨੂੰ ਪੁਲੀਸ ਨੇ ਅੱਜ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਨੇ ਥਾਣਾ ਬਾਬੈਨ ਦੇ ਮਹਿਲਾ ਮਿੱਤਰ ਘਰ ਵਿੱਚ ਬੀਤੇ ਦਨਿ ਇਕ ਨਾਬਾਲਗ ਨਾਲ ਜਬਰ-ਜਨਾਹ ਕੀਤਾ ਸੀ, ਜਿਸ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਬਰਖਾਸਤ ਕਰ ਦਿੱਤਾ ਸੀ। ਪੁਲੀਸ ਬੁਲਾਰੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਕਪਤਾਨ ਸੁਰਿੰਦਰ ਸਿੰਘ ਭੌਰੀਆ ਨੇ ਮਾਮਲੇ ਵਿਚ ਹੌਲਦਾਰ ਸ਼ਾਮ ਲਾਲ ਨੂੰ ਵਿਭਾਗ ਤੋਂ ਬਰਖਾਸਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਵਿੱਚ ਉਚਿਤ ਪੈਰਵੀ ਕਰਕੇ ਮੁਲਜ਼ਮ ਨੂੰ ਸਖਤ ਸਜ਼ਾ ਦਿਵਾਈ ਜਾਏਗੀ। ਪੀੜਤਾ ਨੇ ਦੋਸ਼ ਲਾਇਆ ਸੀ ਕਿ ਇਕ ਮਾਮਲੇ ਵਿੱਚ ਬਿਆਨ ਦਰਜ ਕਰਵਾਉਣ ਦੇ ਬਹਾਨੇ ਮੁਲਜ਼ਮ ਨਾਲ ਥਾਣੇ ਵਿੱਚ ਜਬਰ-ਜਨਾਹ ਕੀਤਾ ਸੀ।
Advertisement
Advertisement