ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਵੱਲੋਂ ਨਾਬਾਲਗ ਨਾਲ ਜਬਰ-ਜਨਾਹ

09:45 AM Jun 01, 2024 IST

ਪੱਤਰ ਪ੍ਰੇਰਕ
ਜਲੰਧਰ, 31 ਮਈ
ਇੱਥੇ ਇੱਕ ਨੌਜਵਾਨ ਵੱਲੋਂ 16 ਸਾਲਾ ਲੜਕੀ ਨੂੰ ਵਿਆਹ ਦੇ ਬਹਾਨੇ ਘਰ ਬੁਲਾ ਕੇ ਉਸ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ਵਾਲਿਆਂ ਨੇ ਮਾਮਲੇ ਦੀ ਸ਼ਿਕਾਇਤ ਕਮਿਸ਼ਨਰੇਟ ਪੁਲੀਸ ਅਧਿਕਾਰੀਆਂ ਨੂੰ ਕੀਤੀ। ਪੁਲੀਸ ਨੇ ਮੁਲਜ਼ਮ ਮਾਨਵ ਭਗਤ ਪੁੱਤਰ ਮੰਗਲ ਦਾਸ ਵਾਸੀ ਬਸਤੀ ਸ਼ੇਖ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੂੰ ਦਿੱਤੇ ਬਿਆਨਾਂ ’ਚ ਪੀੜਤਾ ਦੇ ਪਿਤਾ ਨੇ ਕਿਹਾ ਕਿ ਉਸ ਦੀ 16 ਸਾਲਾ ਧੀ ਬਸਤੀ ਸ਼ੇਖ ਇਲਾਕੇ ਦੇ ਰਹਿਣ ਵਾਲੇ ਮਾਨਵ ਭਗਤ ਨਾਲ ਗੱਲ ਕਰਨ ਲੱਗੀ। ਦੋਵੇਂ ਇੱਕ-ਦੂਜੇ ਦੇ ਚੰਗੇ ਦੋਸਤ ਬਣ ਗਏ ਅਤੇ ਗੱਲ ਰਿਸ਼ਤੇ ਤੱਕ ਪਹੁੰਚ ਗਈ। ਦੋਵੇਂ ਅਕਸਰ ਮਿਲਦੇ ਰਹਿੰਦੇ ਸਨ। ਇਸੇ ਦੌਰਾਨ ਮਾਨਵ ਨੇ ਲੜਕੀ ਨੂੰ ਮਿਲਣ ਲਈ ਆਪਣੇ ਘਰ ਬੁਲਾਇਆ ਜਿਸ ਤੋਂ ਬਾਅਦ ਉਸ ਨੇ ਲੜਕੀ ਨਾਲ ਬਲਾਤਕਾਰ ਕੀਤਾ। ਮੁਲਜ਼ਮ ਨੇ ਵਿਆਹ ਦਾ ਝਾਂਸਾ ਦੇ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਇਸ ਤੋਂ ਬਾਅਦ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਨੇ ਲੜਕੀ ਨੂੰ ਧਮਕੀ ਵੀ ਦਿੱਤੀ ਕਿ ਜੇ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਦਾ ਨੁਕਸਾਨ ਕਰ ਦੇਵੇਗਾ। ਘਟਨਾ ਤੋਂ ਬਾਅਦ ਪੀੜਤਾ ਆਪਣੇ ਘਰ ਗਈ ਤੇ ਤੁਰੰਤ ਆਪਣੇ ਪਰਿਵਾਰ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਪਰਿਵਾਰ ਨੇ ਇਸ ਮਾਮਲੇ ਦੀ ਪੁਲੀਸ ਨੂੰ ਸ਼ਿਕਾਇਤ ਕਰ ਕੇ ਕਾਰਵਾਈ ਦੀ ਮੰਗ ਕੀਤੀ ਹੈ। ਪੁਲੀਸ ਨੇ ਲੜਕੀ ਦਾ ਸਿਵਲ ਹਸਪਤਾਲ ਜਲੰਧਰ ਤੋਂ ਮੈਡੀਕਲ ਕਰਵਾਇਆ ਅਤੇ ਉਸ ਦੇ ਬਿਆਨ ਦਰਜ ਕਰ ਕੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਪੁਲੀਸ ਨੇ ਕੱਲ੍ਹ ਗ੍ਰਿਫ਼ਤਾਰ ਕੀਤਾ।

Advertisement

Advertisement