For the best experience, open
https://m.punjabitribuneonline.com
on your mobile browser.
Advertisement

ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਜਬਰ-ਜਨਾਹ

08:02 AM Aug 01, 2023 IST
ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ
Advertisement

ਖੇਤਰੀ ਪ੍ਰਤੀਨਿਧ
ਬਟਾਲਾ, 31 ਜੁਲਾਈ
ਇੱਥੋਂ ਦੇ ਇੱਕ ਸਕੂਲ ਦੀ 12 ਸਾਲਾ ਵਿਦਿਆਰਥਣ ਨੇ ਆਪਣੇ ਅਧਿਆਪਕ ’ਤੇ ਜਬਰ-ਜਨਾਹ ਦਾ ਦੋਸ਼ ਲਾਇਆ ਹੈ। ਘਟਨਾ ਦੋ ਦਿਨ ਪਹਿਲਾਂ ਦੀ ਹੈ ਪਰ ਇਸ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਉਹ ਸਕੂਲ ਦੇ ਹੋਸਟਲ ਵਿੱਚ ਆਪਣੀ ਇੱਕ ਹੋਰ ਸਾਥਣ ਨਾਲ ਰਹਿੰਦੀ ਹੈ। 29 ਜੁਲਾਈ ਨੂੰ ਉਸ ਦੀ ਸਹੇਲੀ ਦੀ ਸਿਹਤ ਠੀਕ ਨਾ ਵਾਰਡਨ ਕੋਲੋਂ ਦਵਾਈ ਲੈ ਕੇ ਹੋਸਟਲ ’ਚ ਸੌਂ ਗਈਆਂ। ਉਸੇ ਸਮੇਂ ਉਸ ਦੇ ਸਕੂਲ ਅਧਿਆਪਕ ਨੇ ਉਸ ਨਾਲ ਜਬਰ-ਜਨਾਹ ਕੀਤਾ। ਇਸ ਮਗਰੋਂ ਵਾਰਡਨ ਉਸ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰ ਨੇ ਉਸ ਨਾਲ ਜਬਰ-ਜਨਾਹ ਹੋਣ ਦੀ ਪੁਸ਼ਟੀ ਕੀਤੀ। ਡੀਐੱਸਪੀ ਸਿਟੀ ਨੇ ਦੱਸਿਆ ਕਿ ਪੁਲੀਸ ਨੇ ਪੀੜਤ ਲੜਕੀ ਦੇ ਬਿਆਨਾਂ ’ਤੇ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ

ਪਾਤੜਾਂ (ਪੱਤਰ ਪ੍ਰੇਰਕ): ਪੁਲੀਸ ਨੇ ਸਕੂਲ ’ਚ ਪੜ੍ਹਦੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੇ ਬਿਆਨਾਂ ’ਚ ਲੜਕੀ ਨੇ ਦੱਸਿਆ ਕਿ ਦਰਸ਼ਨ ਰਾਮ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ। ਉਹ ਉਸ ਨੂੰ ਚਾਚਾ ਕਹਿੰਦੀ ਸੀ। ਅੱਜ ਜਦੋਂ ਉਹ ਸਕੂਲ ਜਾਣ ਲਈ ਘਰੋਂ ਬਾਹਰ ਆਈ ਤਾਂ ਦਰਸ਼ਨ ਰਾਮ ਨੇ ਆਪਣੀ ਭੈਣ ਨਾਲ ਮਿਲਾਉਣ ਦਾ ਕਹਿ ਕੇ ਉਸ ਨੂੰ ਕਾਰ ਵਿੱਚ ਬਿਠਾ ਲਿਆ ਤੇ ਰਸਤੇ ਵਿੱਚ ਕੁਝ ਪੀਣ ਲਈ ਦਿੱਤਾ, ਜਿਸ ਮਗਰੋਂ ਉਸ ਨੂੰ ਚੱਕਰ ਆਉਣ ਲੱਗੇ ਤਾਂ ਉਹ ਉਸ ਨੂੰ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨੇ ਜਬਰ-ਜਨਾਹ ਕੀਤਾ। ਵਾਪਸ ਜਾਣ ਲੱਗੇ ਉਸ ਨੇ ਆਪਣੇ ਸਾਥੀ ਅਮਰੀਕ ਸਿੰਘ ਨੂੰ ਵੀ ਕਾਰ ਵਿੱਚ ਬਿਠਾ ਲਿਆ ਤੇ ਉਸ ਨੇ ਵੀ ਅਸ਼ਲੀਲ ਹਰਕਤਾਂ ਕੀਤੀਆਂ। ਥਾਣਾ ਪਾਤੜਾਂ ਦੇ ਮੁਖੀ ਹਰਪ੍ਰੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਲੜਕੀ ਦੇ ਬਿਆਨ ਦਰਜ ਕਰਨ ਮਗਰੋਂ ਦਰਸ਼ਨ ਰਾਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਛੇਤੀ ਹੀ ਅਮਰੀਕ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
Author Image

joginder kumar

View all posts

Advertisement
Advertisement
×