ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਪਿਊਟਰ ਅਧਿਆਪਕ ਵੱਲੋਂ ਬੱਚੀ ਨਾਲ ਜਬਰ-ਜਨਾਹ, ਸਕੂਲ ਸੀਲ

07:47 AM Sep 21, 2024 IST

ਭੁਪਾਲ, 20 ਸਤੰਬਰ
ਮੱਧ ਪ੍ਰਦੇਸ਼ ਦੇ ਭੁਪਾਲ ’ਚ ਕੰਪਿਊਟਰ ਅਧਿਆਪਕ ਵੱਲੋਂ ਕਿੰਡਰਗਾਰਟਨ ਦੀ ਸਾਢੇ ਤਿੰਨ ਸਾਲਾ ਬੱਚੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਨਿੱਜੀ ਪ੍ਰਾਇਮਰੀ ਸਕੂਲ ਸਕੂਲ ਸੀਲ ਕਰ ਦਿੱਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਕਾਸਿਮ ਰਿਹਾਨ, ਜਿਸ ਨੂੰ ਪੀੜਤ ‘ਡੈਡੀ ਅੰਕਲ’ ਆਖਦੀ ਸੀ, ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਸੀਲ ਕਰਨ ਦੀ ਪ੍ਰਕਿਰਿਆ ਬੀਤੇ ਦਿਨ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਇਸ ਦੀ ਮੱਧ ਪ੍ਰਦੇਸ਼ ਬੋਰਡ ਤੋਂ ਮਾਨਤਾ ਰੱਦ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਐੱਨਕੇ ਅਹੀਰਵਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਾਜੈਕਟ ਕੋਆਰਡੀਨੇਟਰ ਨੇ ਸਕੂਲ ਨੂੰ ਨੋਟਿਸ ਦਿੱਤਾ ਹੈ ਅਤੇ ਵਿਚਾਰ ਚਰਚਾ ਮਗਰੋਂ ਮਾਨਤਾ ਰੱਦ ਕੀਤੀ ਜਾਵੇਗੀ। -ਪੀਟੀਆਈ

Advertisement

Advertisement