ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਤਰੇਏ ਪਿਓ ਵੱਲੋਂ ਨਾਬਾਲਗ ਧੀ ਨਾਲ ਜਬਰ-ਜਨਾਹ

08:51 AM May 07, 2024 IST

ਪੱਤਰ ਪ੍ਰੇਰਕ
ਜਲੰਧਰ, 6 ਮਈ
ਪਿੰਡ ਖੁਸਰੋਪੁਰ ਵਿੱਚ ਮਤਰੇਏ ਪਿਤਾ ਨੇ ਆਪਣੀ ਹੀ ਧੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਨੇ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਆਪਣੀ 14 ਸਾਲ ਦੀ ਧੀ ਨਾਲ ਕਈ ਵਾਰ ਜਬਰ-ਜਨਾਹ ਕੀਤਾ। ਇਸ ਸਬੰਧੀ ਮੁਲਜ਼ਮ ਮਤਰੇਈ ਧੀ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਪੀੜਤਾ ਦੇ ਬੀਮਾਰ ਹੋਣ ’ਤੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ। ਡਾਕਟਰਾਂ ਦੀ ਰਿਪੋਰਟ ਦੇ ਆਧਾਰ ’ਤੇ ਪੁਲੀਸ ਨੇ ਤੁਰੰਤ ਪ੍ਰਭਾਵ ਨਾਲ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Advertisement