For the best experience, open
https://m.punjabitribuneonline.com
on your mobile browser.
Advertisement

ਜਬਰ-ਜਨਾਹ: ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵਫ਼ਦ ਡੀਐੱਸਪੀ ਨੂੰ ਮਿਲਿਆ

10:57 AM Apr 21, 2024 IST
ਜਬਰ ਜਨਾਹ  ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵਫ਼ਦ ਡੀਐੱਸਪੀ ਨੂੰ ਮਿਲਿਆ
ਮਾਮਲੇ ਦੀ ਜਾਣਕਾਰੀ ਦਿੰਦਾ ਹੋਇਆ ਵਫ਼ਦ। -ਫੋਟੋ:ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 20 ਅਪਰੈਲ
ਜਨਤਕ ਜਥੇਬੰਦੀਆਂ ਦਾ ਵਫ਼ਦ ਇੱਥੋਂ ਦੀ ਨਾਬਾਲਗ ਸਕੂਲੀ ਵਿਦਿਆਰਥਣ ਨਾਲ ਹੋਏ ਬਲਾਤਕਾਰ ਮਾਮਲੇ ਦੇ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਸਬੰਧੀ ਡੀਐੱਸਪੀ ਨੂੰ ਮਿਲਿਆ। ਵਫ਼ਦ ਨੇ ਮੰਗ ਕੀਤੀ ਕਿ ਘਟਨਾ ਦੇ ਛੇ ਦਿਨ ਬੀਤ ਜਾਣ ਦੇ ਬਾਵਜੂਦ ਮੁਲਜ਼ਮ ਪੁਲੀਸ ਗ੍ਰਿਫ਼ਤ ਤੋਂ ਬਾਹਰ ਹੈ। ਜੇਕਰ ਮੁਲਜ਼ਮ ਨੂੰ ਦੋ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਜਨਤਕ ਜਥੇਬੰਦੀਆਂ ਸੰਘਰਸ਼ ਕਰਨਗੀਆਂ।
ਵਫ਼ਦ ਨੇ ਕਿਹਾ ਕਿ ਜਨਤਕ ਜਥੇਬੰਦੀਆਂ ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਤੱਕ ਪਰਿਵਾਰ ਨਾਲ ਖੜ੍ਹਨਗੀਆਂ। ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਮਾਲੇਰਕੋਟਲਾ ਦੇ ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਇੱਕ ਨੌਜਵਾਨ ਸਕੂਲ ਦੇ ਗੇਟ ਅੱਗੋਂ ਨਾਬਾਲਗ ਲੜਕੀ ਨੂੰ ਗੱਡੀ ਵਿੱਚ ਲਿਜਾ ਕੇ ਉਸ ਨਾਲ ਜਬਰ ਜਨਾਹ ਕਰਨ ਉਪਰੰਤ ਲੜਕੀ ਦੇ ਘਰ ਨੇੜੇ ਗੱਡੀ ਤੋਂ ਉਤਾਰ ਕੇ ਫ਼ਰਾਰ ਹੋ ਗਿਆ ਸੀ। ਵਫ਼ਦ ਨੇ ਕਿਹਾ ਕਿ ਬੇਸ਼ੱਕ ਪੁਲੀਸ ਵੱਲੋਂ ਮੁਲਜ਼ਮ ਖ਼ਿਲਾਫ਼ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਪਰ ਹਾਲੇ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×