For the best experience, open
https://m.punjabitribuneonline.com
on your mobile browser.
Advertisement

ਆਸਾਰਾਮ ਨੂੰ ਪੈਰੋਲ ਮਿਲਣ ’ਤੇ ਜਬਰ-ਜਨਾਹ ਪੀੜਤਾ ਦੇ ਪਰਿਵਾਰ ਵੱਲੋਂ ਸੁਰੱਖਿਆ ਵਧਾਉਣ ਦੀ ਮੰਗ

06:47 PM Aug 16, 2024 IST
ਆਸਾਰਾਮ ਨੂੰ ਪੈਰੋਲ ਮਿਲਣ ’ਤੇ ਜਬਰ ਜਨਾਹ ਪੀੜਤਾ ਦੇ ਪਰਿਵਾਰ ਵੱਲੋਂ ਸੁਰੱਖਿਆ ਵਧਾਉਣ ਦੀ ਮੰਗ
Advertisement

ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼), 16 ਅਗਸਤ
ਜੋਧਪੁਰ ਹਾਈ ਕੋਰਟ ਵੱਲੋਂ ਜਬਰ-ਜਨਾਹ ਕੇਸ ’ਚ ਉਮਰ ਕੈਦ ਕੱਟ ਰਹੇ ਆਸਾਰਾਮ ਨੂੰ ਇਲਾਜ ਲਈ ਸੱਤ ਦਿਨਾਂ ਦੀ ਪੈਰੋਲ ਦਿੱਤੇ ਜਾਣ ਮਗਰੋਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਤੋਂ ਪਰਿਵਾਰ ਦੀ ਸੁਰੱਖਿਆ ਹੋਰ ਵਧਾਉਣ ਦੀ ਮੰਗ ਕੀਤੀ ਹੈ। ਪੀੜਤਾ ਦੇ ਪਿਤਾ ਨੇ ਪਰਿਵਾਰ ਨੂੰ ਖ਼ਤਰਾ ਦਾ ਖ਼ਦਸ਼ਾ ਜਤਾਉਂਦਿਆਂ ਕਿ ਕਿਹਾ ਕਿ ਪਰਿਵਾਰ ਦੀ ਸੁਰੱਖਿਆ ਲਈ ਤਾਇਨਾਤ ਪੁਲੀਸ ਮੁਲਾਜ਼ਮ ਘੱਟ ਹਨ ਤੇ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਆਸਾਰਾਮ ਦੇ ਪੈਰੋਲ ’ਤੇ ਆਉਣ ਮਗਰੋਂ ਸਾਡਾ ਪਰਿਵਾਰ ਡਰਿਆ ਹੋਇਆ ਹੈ।’’ ਸ਼ਾਹਜਹਾਂਪੁਰ ਦੇ ਐੱਸਪੀ ਅਸ਼ੋਕ ਕੁਮਾਰ ਮੀਨਾ ਨੇ ਅੱਜ ਕਿਹਾ ਕਿ ਪੀੜਤਾ ਦੇ ਘਰ ’ਚ ਪਹਿਲਾਂ ਹੀ ਢੁੱਕਵੀਂ ਗਿਣਤੀ ’ਚ ਪੁਲੀਸ ਮੁਲਾਜ਼ਮ ਤਾਇਨਾਤ ਹਨ ਹਾਲਾਂਕਿ ਅਧਿਕਾਰੀਆਂ ਨੂੰ ਪਰਿਵਾਰ ਦੀ ਸੁਰੱਖਿਆ ਦੀ ਨਜ਼ਰਸਾਨੀ ਕਰਨ ਦੀ ਹਦਾਇਤ ਕੀਤੀ ਗਈ ਹੈ। -ਪੀਟੀਆਈ

Advertisement

Advertisement
Author Image

Advertisement
×